06
Apr
ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਨੇੜੇ ਉਸ ਵੇਲੇ ਦਹਿਸ਼ਤ ਫ਼ੈਲ ਗਈ, ਜਦੋਂ ਸਾਬਕਾ ਸਰਪੰਚ ਦੀ ਜ਼ਮੀਨ ਨੇੜੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜਿਸ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੇ ਦੋਸ਼ ਲੱਗ ਰਹੇ ਹਨ। ਇਸ ਰੂਹ ਕੰਬਾਊ ਘਟਨਾ ਮਗਰੋਂ ਥਾਣਾ ਲਾਡੋਵਾਲ ਦੀ ਪੁਲਸ ਨੇ ਪਿੰਡ ਤਲਵੰਡੀ ਦੇ ਰਹਿਣ ਵਾਲੇ ਅਨੂਪ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਮਾਂ ਮੰਜੂ ਦੇਵੀ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਿਤ ਸ਼ਰਾਬ ਦਾ ਆਦੀ ਸੀ ਤੇ ਅਕਸਰ ਬਾਹਰ ਰਹਿੰਦਾ ਸੀ। ਉਹ ਬੀਤੀ 28 ਮਾਰਚ ਨੂੰ ਆਪਣੇ ਦੋਸਤਾਂ ਦੇ ਨਾਲ ਘੁੰਮਣ…
