28
Apr
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਬੁਲਾਰੇ ਪਰਮਿੰਦਰ ਸਿੰਘ ਬਰਾੜ ਨੇ ਮੰਤਰੀ ਲਾਲ ਚੰਦ ਕਟਾਰੂਚੱਕ 'ਤੇ ਵੱਡਾ ਹਮਲਾ ਬੋਲਦਿਆਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਕੇ ਹਰ ਹੱਦ ਪਾਰ ਕਰ ਦਿੱਤੀ ਹੈ। ਬਰਾੜ ਨੇ ਕਿਹਾ ਕਿ ਕਟਾਰੂ ਚੱਕ ਨੇ ਨੰਗੇ ਸਿਰ ਪਾਵਨ ਗੁਰਬਾਣੀ ਦਾ ਗ਼ਲਤ ਉਚਾਰਣ ਕਰਕੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮੁਫ਼ਾਦਾਂ ਲਈ ਪਵਿੱਤਰ ਗੁਰਬਾਣੀ ਦਾ ਨਿਰਾਦਰ ਬਿਲਕੁਲ ਸਹਿਣਯੋਗ ਨਹੀਂ ਹੈ। ਬਰਾੜ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ…