29
Jan
ਮੋਗਾ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ…
