08
Jun
ਫਤਿਹਗੜ੍ਹ ਸਾਹਿਬ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਭੁੱਲਰ ਨੇ ਸਰਕਾਰੀ ਬੱਸਾਂ 'ਚ ਔਰਤਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ 'ਚ ਸਰਕਾਰੀ ਬੱਸਾਂ 'ਚ ਔਰਤਾਂ ਲਈ ਮੁਫ਼ਤ ਸਫ਼ਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਕੰਡਕਟਰ ਫਰਜ਼ੀ ਪਾਏ ਜਾਣ ਵਾਲੇ ਆਧਾਰ ਕਾਰਡਾਂ ਦੀ ਜਾਂਚ ਜ਼ਰੂਰ ਕਰਦੇ ਹਨ ਪਰ ਉਨ੍ਹਾਂ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਤੋਂ ਨਹੀਂ ਰੋਕਿਆ ਜਾਂਦਾ ਅਤੇ ਪੰਜਾਬ ਦੀਆਂ ਔਰਤਾਂ ਲਈ ਮੁਫ਼ਤ ਸਫ਼ਰ ਦੀ ਇਹ ਸਹੂਲਤ ਜਾਰੀ…