Latest update

ਪੰਜਾਬ ਦੇ ਮੌਸਮ ਦੀ ਜਾਣੋ  Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ

ਪੰਜਾਬ ਦੇ ਮੌਸਮ ਦੀ ਜਾਣੋ  Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ

ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਕਦਮ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਮੋਹਾਲੀ, ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਪਈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ 'ਚ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 12 ਅਗਸਤ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਮੋਹਾਲੀ, ਰੂਪਨਗਰ, ਚੰਡੀਗੜ੍ਹ…
Read More
ਸਿੱਖ ਪਹਿਚਾਣ ਤੇ ਹਮਲੇ ਖ਼ਿਲਾਫ਼ GNDU ਚ ਵੱਜੇ ਨਾਅਰੇ, ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ

ਸਿੱਖ ਪਹਿਚਾਣ ਤੇ ਹਮਲੇ ਖ਼ਿਲਾਫ਼ GNDU ਚ ਵੱਜੇ ਨਾਅਰੇ, ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ

ਕਿਰਪਾਨ ਉਤਾਰਨ ਦੀ ਮੰਗ, ਸੰਵਿਧਾਨੀ ਹੱਕਾਂ ਤੇ ਸਿੱਖ ਪਹਿਚਾਣ ਉੱਤੇ ਹਮਲਾ: ਸੱਥ ਜੈਪੁਰ ਇਮਤਿਹਾਨ 'ਚ ਅਮ੍ਰਿਤਧਾਰੀ ਬੀਬੀ ਨਾਲ ਹੋਏ ਭੇਦਭਾਵ ਦੇ ਵਿਰੋਧ 'ਚ GNDU ਵਿਦਿਆਰਥੀਆਂ ਵੱਲੋਂ ਰੋਸ ਮਾਰਚ ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ, 29 ਜੁਲਾਈ (ਕਰਨਵੀਰ ਸਿੰਘ): ਜੈਪੁਰ ਵਿਖੇ ਅਮ੍ਰਿਤਧਾਰੀ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨਾਲ ਜੁਡੀਸ਼ਰੀ ਇਮਤਿਹਾਨ ਦੌਰਾਨ ਹੋਏ ਭੇਦਭਾਵ ਦੇ ਵਿਰੋਧ 'ਚ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 'ਚ ਵਿਦਿਆਰਥੀ ਜਥੇਬੰਦੀ "ਸੱਥ" ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਫਾਂਊਟੇਨ ਚੌਕ ਤੱਕ ਨਾਅਰੇਬਾਜ਼ੀ ਕਰਦਿਆਂ ਪਹੁੰਚਿਆ। ਮਾਰਚ ਵਿੱਚ ਲਗਭਗ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਜੈਪੁਰ 'ਚ ਗੁਰਪ੍ਰੀਤ ਕੌਰ…
Read More
ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਚੋਣ ਪ੍ਰਚਾਰ ਦੌਰਾਨ ਮੁੱਦਿਆਂ ਦੀ ਬਜਾਏ ਨਿੱਜੀ ਹਮਲੇ ਰਹੇ ਭਾਰੂ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਚੋਣ ਪ੍ਰਚਾਰ ਦੌਰਾਨ ਮੁੱਦਿਆਂ ਦੀ ਬਜਾਏ ਨਿੱਜੀ ਹਮਲੇ ਰਹੇ ਭਾਰੂ

ਨੈਸ਼ਨਲ ਟਾਈਮਜ਼ ਬਿਊਰੋ :- ਆਪ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ 2027 ਦੀ ਆਮ ਚੋਣ ਨੂੰ ਮੱਦੇਨਜ਼ਰ ਰੱਖ ਕੇ ਕੀਤਾ ਪ੍ਰਚਾਰ -ਜ਼ਿਮਨੀ ਚੋਣ ’ਚ ਮੁਕਾਬਲਾ 4 ਕੋਨਾ ਰਹਿਣ ਦੀ ਆਸ, ਪਾਰਟੀਆਂ ਆਪਣਾ ਵੋਟ ਬੈਂਕ ਬਚਾਉਣ ਲਈ ਤੱਤਪਰ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ ਹੈ।ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੇ ਲੋਕ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਨੂੰ ਜਿਆਦਾ ਤਰਜੀਹ ਦਿੱਤੀ। ਹਲਕਾ ਲੁਧਿਆਣਾ ਪੱਛਮੀ ਵਿੱਚ ਮੁਕਾਬਲਾ ਬੜਾ ਹੀ ਦਿਲਚਸਪ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਜ਼ਿਮਨੀ…
Read More
ਵੱਡੀ ਖ਼ਬਰ: ਜਹਾਜ ਹਾਦਸਾ, 242 ਨਹੀਂ, 268 ਲੋਕਾਂ ਦੀ ਮੌਤ! ਡਿਪਟੀ ਕਮਿਸ਼ਨਰ ਨੇ ਕੀਤੀ ਪੁਸ਼ਟੀ

ਵੱਡੀ ਖ਼ਬਰ: ਜਹਾਜ ਹਾਦਸਾ, 242 ਨਹੀਂ, 268 ਲੋਕਾਂ ਦੀ ਮੌਤ! ਡਿਪਟੀ ਕਮਿਸ਼ਨਰ ਨੇ ਕੀਤੀ ਪੁਸ਼ਟੀ

ਨੈਸ਼ਨਲ ਟਾਈਮਜ਼ ਬਿਊਰੋ :- ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ AI-171, ਜੋ ਗੁਜਰਾਤ ਦੇ ਅਹਿਮਦਾਬਾਦ ਤੋਂ ਗੈਟਵਿਕ, ਲੰਡਨ ਜਾ ਰਿਹਾ ਸੀ, ਵੀਰਵਾਰ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 265 ਲੋਕਾਂ ਦੀ ਮੌਤ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸਦੀ ਪੁਸ਼ਟੀ ਕੀਤੀ ਹੈ। ਇਸ ਉਡਾਣ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 230 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਰਾਡਾਰ ਦੇ ਅੰਕੜਿਆਂ ਅਨੁਸਾਰ, ਜਹਾਜ਼ ਨੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 1:39 ਵਜੇ ਉਡਾਣ ਭਰੀ ਸੀ, ਪਰ ਸਮੁੰਦਰ ਤਲ ਤੋਂ 625 ਫੁੱਟ ਦੀ ਉਚਾਈ 'ਤੇ ਪਹੁੰਚਣ…
Read More
‘ਟੁੱਟ ਸਕਦੀ ਹੈ ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ’, ਟ੍ਰੰਪ ਸਰਕਾਰ ਦਾ ਅਮਰੀਕੀ ਅਦਾਲਤ ਵਿਚ ਦਾਅਵਾ

‘ਟੁੱਟ ਸਕਦੀ ਹੈ ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ’, ਟ੍ਰੰਪ ਸਰਕਾਰ ਦਾ ਅਮਰੀਕੀ ਅਦਾਲਤ ਵਿਚ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਡੋਨਾਲਡ ਟਰੰਪ ਦੀ ਸਰਕਾਰ ਨੇ ਟੈਰਿਫ ਨੂੰ ਲੈ ਕੇ ਅਮਰੀਕੀ ਅਦਾਲਤ ਵਿੱਚ ਚੱਲ ਰਹੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਅਜੀਬ ਦਾਅਵਾ ਕੀਤਾ ਹੈ। ਟਰੰਪ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਜੇਕਰ ਅਦਾਲਤ ਟੈਰਿਫ ਲਗਾਉਣ ਦੀਆਂ ਸਰਕਾਰ ਦੀਆਂ ਸ਼ਕਤੀਆਂ ਨੂੰ ਸੀਮਤ ਕਰਦੀ ਹੈ, ਤਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਟੁੱਟ ਸਕਦੀ ਹੈ।ਦੱਸ ਦੇਈਏ ਕਿ ਟਰੰਪ ਸਰਕਾਰ ਦੁਨੀਆ ਦੀਆਂ ਕਈ ਵੱਡੀਆਂ ਅਰਥਵਿਵਸਥਾਵਾਂ ‘ਤੇ ਵਿਆਪਕ ਟੈਕਸ ਲਗਾਉਣ ਦੇ ਆਪਣੇ ਹਾਲੀਆ ਫੈਸਲੇ ਦਾ ਅਦਾਲਤ ਵਿੱਚ ਬਚਾਅ ਕਰ ਰਹੀ ਸੀ। ਇੰਡੀਅਨ ਐਕਸਪ੍ਰੈਸ ਨੇ ਇੱਕ ਰਿਪੋਰਟ ਵਿੱਚ ਅਦਾਲਤੀ ਦਸਤਾਵੇਜ਼ਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਟਰੰਪ ਦੁਆਰਾ ਟੈਰਿਫ ਲਗਾਉਣ ਲਈ…
Read More
FASTag Policy: 3000 ਰੁਪਏ ਦਾ ਪਾਸ ਅਤੇ ਸਾਲਭਰ ਲਈ ਟੋਲ ਮੁਫ਼ਤ, ਜਾਣੋ ਨਵੀਂ ਸਹੂਲਤ

FASTag Policy: 3000 ਰੁਪਏ ਦਾ ਪਾਸ ਅਤੇ ਸਾਲਭਰ ਲਈ ਟੋਲ ਮੁਫ਼ਤ, ਜਾਣੋ ਨਵੀਂ ਸਹੂਲਤ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਵਿੱਚ FASTag ਨੂੰ ਲੈ ਕੇ ਇੱਕ ਨਵਾਂ ਅਪਡੇਟ ਆਇਆ ਹੈ। ਕੇਂਦਰ ਸਰਕਾਰ FASTag ਸਿਸਟਮ ਵਿੱਚ ਬਦਲਾਅ ਕਰਨ ਜਾ ਰਹੀ ਹੈ। ਲੱਖਾਂ ਲੋਕ ਹਰ ਰੋਜ਼ ਟੋਲ ਪਲਾਜ਼ਿਆਂ ਦੀ ਵਰਤੋਂ ਕਰਦੇ ਹਨ। ਹੁਣ ਤੁਹਾਨੂੰ ਟੋਲ ਟੈਕਸ ਦਾ ਭੁਗਤਾਨ ਕਰਨ ਲਈ ਸਿਰਫ਼ ਇੱਕ ਵਾਰ ਆਪਣਾ ਫਾਸਟੈਗ ਰੀਚਾਰਜ ਕਰਨਾ ਪਵੇਗਾ। ਨਵੀਂ ਨੀਤੀ ਦੇ ਤਹਿਤ, ਵਾਹਨ ਮਾਲਕ 3,000 ਰੁਪਏ ਦੀ ਸਾਲਾਨਾ ਰਕਮ ਅਦਾ ਕਰਕੇ ਪੂਰੇ ਸਾਲ ਰਾਸ਼ਟਰੀ ਰਾਜਮਾਰਗਾਂ ‘ਤੇ ਯਾਤਰਾ ਕਰ ਸਕਣਗੇ। ਇਸ ਤੋਂ ਇਲਾਵਾ, ਘੱਟ ਯਾਤਰਾ ਕਰਨ ਵਾਲਿਆਂ ਲਈ, ਪ੍ਰਤੀ 100 ਕਿਲੋਮੀਟਰ 50 ਰੁਪਏ ਦਾ ਭੁਗਤਾਨ ਕਰਨ ਦਾ ਵਿਕਲਪ ਵੀ ਹੋਵੇਗਾ। ਇਹ ਪ੍ਰਣਾਲੀ ਟੋਲ ਪਲਾਜ਼ਿਆਂ ‘ਤੇ ਟ੍ਰੈਫਿਕ ਜਾਮ ਤੋਂ…
Read More
BML ਕੈਨਾਲ ਰਾਹੀਂ ਪੂਰਾ ਹਿੱਸਾ ਨਾ ਮਿਲਣ ’ਤੇ ਪੰਜਾਬ ਨੇ ਖੰਡਿਆ ਹਰਿਆਣਾ ਦਾ ਝੂਠਾ ਦਾਅਵਾ

BML ਕੈਨਾਲ ਰਾਹੀਂ ਪੂਰਾ ਹਿੱਸਾ ਨਾ ਮਿਲਣ ’ਤੇ ਪੰਜਾਬ ਨੇ ਖੰਡਿਆ ਹਰਿਆਣਾ ਦਾ ਝੂਠਾ ਦਾਅਵਾ

ਲੋਕਾਂ ਨੂੰ ਭਟਕਾਉਣ ਲਈ ਚਲਾਈ ਜਾ ਰਹੀ ਹੈ ਗਲਤ ਖ਼ਬਰ: ਪੰਜਾਬ ਸਰਕਾਰ ਨੈਸ਼ਨਲ ਟਾਈਮਜ਼ ਬਿਊਰੋ :- ਭਾਖੜਾ ਮੇਨ ਲਾਈਨ (BML) ਕੈਨਾਲ ਰਾਹੀਂ ਹਰਿਆਣਾ ਨੂੰ ਪਾਣੀ ਦੇ ਪੂਰੇ ਹਿੱਸੇ ਦੀ ਸਪਲਾਈ ਹੋਣ ਦੇ ਦਾਅਵਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਨਰਾਜਗੀ ਜਤਾਈ ਗਈ ਹੈ। ਪੰਜਾਬ ਨੇ ਇਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਹਰਿਆਣਾ ਲੋਕਾਂ ਨੂੰ ਗਲਤ ਜਾਣਕਾਰੀ ਦੇ ਕੇ ਭਟਕਾ ਰਿਹਾ ਹੈ। ਪੰਜਾਬ ਦੇ ਅਧਿਕਾਰਕ ਅੰਕੜਿਆਂ ਮੁਤਾਬਕ 23 ਮਈ 2025 ਨੂੰ ਦੁਪਹਿਰ 12 ਵਜੇ ਤੱਕ BML ਕੈਨਾਲ ਦੀ ਕੁੱਲ ਸਮਰੱਥਾ 11,700 ਕਿਊਸੈਕ ਹੈ, ਪਰ ਇਹ ਪਾਣੀ ਹਜੇ ਤੱਕ ਪੂਰੀ ਤਰ੍ਹਾਂ ਪੰਜਾਬ ਤੱਕ ਨਹੀਂ ਪਹੁੰਚਿਆ। ਇਸ ਵੇਲੇ ਪੰਜਾਬ ’ਚ ਕੈਨਾਲ…
Read More
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ 'ਚ ਹਵਾਵਾਂ ਚੱਲਣ ਅਤੇ ਬਿਜਲੀ ਗਰਜਨ  ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।   ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਸੂਬੇ  ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ…
Read More
ਆਪਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ‘ਚ ਕੀ ਨੇ ਹਾਲਾਤ!

ਆਪਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ‘ਚ ਕੀ ਨੇ ਹਾਲਾਤ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਵੱਲੋਂ ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਢਾਂਚਿਆਂ 'ਤੇ ਕੀਤੇ ਗਏ "ਆਪਰੇਸ਼ਨ ਸਿੰਦੂਰ" ਦੇ ਤੁਰੰਤ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਬੁਲੰਦ ਕਰ ਦਿੱਤੀ ਗਈ ਹੈ। ਬੀਐਸਐਫ਼ ਨੇ ਵਾਧੂ ਜਵਾਨ ਤਾਇਨਾਤ ਕਰ ਦਿੱਤੇ ਹਨ ਅਤੇ ਸਾਰੇ ਸਰਹੱਦੀ ਥਾਣਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਸੂਬੇ ਦੇ ਗੁਰਦਾਸਪੁਰ, ਫਾਜ਼ਿਲਕਾ, ਤਰਨਤਾਰਨ, ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਸਕੂਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਗ਼ੈਰ-ਜਰੂਰੀ ਸਫ਼ਰ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਭਾਰਤ ਦੀ ਸਾਂਝੀ ਸੰਪ੍ਰਭਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਮੁੰਹਤੋੜ ਜਵਾਬ ਦਿੱਤਾ ਗਿਆ ਹੈ।…
Read More
ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁਲ੍ਹੇ, ਪਹਿਲੇ ਦਿਨ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁਲ੍ਹੇ, ਪਹਿਲੇ ਦਿਨ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਵਿਸ਼ਵ ਪ੍ਰਸਿੱਧ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ੁੱਕਰਵਾਰ ਨੂੰ ਭਾਰਤ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਅੱਜ ਕੇਦਾਰਨਾਥ ਯਾਤਰਾ ਦਾ ਦੂਜਾ ਦਿਨ ਹੈ। ਧਾਮ 'ਚ ਸ਼ਰਧਾਲੂਆਂ ਦੀ ਆਸਥਾ ਦੀ ਲਹਿਰ ਉੱਠ ਰਹੀ ਹੈ। ਇਸ ਦੇ ਨਾਲ ਹੀ ਕੇਦਾਰਨਾਥ ਧਾਮ ਦੇ ਕਿਵਾੜ ਖੁੱਲ੍ਹਣ ਦੇ ਪਹਿਲੇ ਦਿਨ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ।ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਰਵਾਜ਼ੇ ਖੋਲ੍ਹਣ ਦੇ ਪਹਿਲੇ ਦਿਨ ਸ਼ਾਮ 7 ਵਜੇ ਤੱਕ ਕੁੱਲ 30154 ਸ਼ਰਧਾਲੂਆਂ ਨੇ ਧਾਮ ਦੇ ਦਰਸ਼ਨ ਕੀਤੇ, ਜਿਨ੍ਹਾਂ 'ਚ 19196 ਪੁਰਸ਼, 10597 ਔਰਤਾਂ, 361 ਬੱਚੇ ਸ਼ਾਮਲ ਸਨ। ਇਸ ਦੇ ਨਾਲ ਹੀ…
Read More
ਗੋਆ ‘ਚ ਧਾਰਮਿਕ ਯਾਤਰਾ ਦੌਰਾਨ ਮਚੀ ਭਗਦੜ, 7 ਲੋਕਾਂ ਦੀ ਮੌਤ

ਗੋਆ ‘ਚ ਧਾਰਮਿਕ ਯਾਤਰਾ ਦੌਰਾਨ ਮਚੀ ਭਗਦੜ, 7 ਲੋਕਾਂ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਗੋਆ ਵਿੱਚ ਇੱਕ ਧਾਰਮਿਕ ਯਾਤਰਾ ਦੌਰਾਨ ਭਗਦੜ ਮਚ ਗਈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ। 30 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਅਨੁਸਾਰ, ਗੋਆ ਵਿੱਚ ਸ਼ਿਰਗਾਓਂ ਮੰਦਰ  ਯਾਤਰਾ ਦੌਰਾਨ ਭਗਦੜ ਮਚ ਗਈ ਹੈ। ਸ਼ਿਰਗਾਓਂ ਮੰਦਰ ਯਾਤਰਾ 'ਚ ਭਗਦੜ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚ ਕਈ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਨੂੰ ਉੱਤਰੀ ਗੋਆ ਦੇ ਮਾਪੁਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ…
Read More
ਭਾਖੜਾ-ਬਿਆਸ ਪਾਣੀ ਵੰਡ ਵਿਵਾਦ: ਸਰਬ ਪਾਰਟੀ ਮੀਟਿੰਗ ‘ਚ ਵੱਡੇ ਨੇਤਾ ਗ਼ੈਰਹਾਜ਼ਰ, ਪੰਜਾਬ ਦੀ ਸਿਆਸਤ ‘ਚ ਨਵੇਂ ਸਵਾਲ

ਭਾਖੜਾ-ਬਿਆਸ ਪਾਣੀ ਵੰਡ ਵਿਵਾਦ: ਸਰਬ ਪਾਰਟੀ ਮੀਟਿੰਗ ‘ਚ ਵੱਡੇ ਨੇਤਾ ਗ਼ੈਰਹਾਜ਼ਰ, ਪੰਜਾਬ ਦੀ ਸਿਆਸਤ ‘ਚ ਨਵੇਂ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਹੀਂ ਪੁੱਜੇ। ਸਾਰਿਆਂ ਦੀ ਨਜ਼ਰ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ’ਤੇ ਲੱਗੀ ਹੋਈ ਸੀ ਕਿ ਉਹ ਬੈਠਕ ’ਚ ਹਿੱਸਾ ਲੈਣਗੇ ਜਾਂ ਨਹੀਂ, ਕਿਉਂਕਿ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੇ ਮਤੇ ਤੋਂ ਇਲਾਵਾ ਜਾਖੜ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਏ ਹੋਏ ਹਨ। ਇਸ ਦੇ ਬਾਵਜੂਦ ਜਾਖੜ ਦਿੱਲੀ ਤੋਂ ਬੈਠਕ ’ਚ ਹਿੱਸਾ ਲੈਣ…
Read More
ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ

ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ, ਜਿਸ ਜਹਾਜ਼ ਨੇ ਇਸ ਨੂੰ ਲਿਆਉਣਾ ਸੀ, ਉਹ ਲਾਸ਼ ਤੋਂ ਬਿਨਾਂ ਹੀ ਪਾਕਿਸਤਾਨ ਪੁੱਜੀ। ਮੰਗਲਵਾਰ ਨੂੰ ਇਹ ਰਿਪੋਰਟ ਮਿਲੀ ਸੀ ਕਿ ਪਹਿਲਗਾਮ ਹਮਲੇ ਤੋਂ ਬਾਅਦ ਸਈਦ ਆਰੀਅਨ ਸ਼ਾਹ ਦੀ ਮਾਂ ਵੱਲੋਂ ਸਰਕਾਰ ਨੂੰ ਮਦਦ ਦੀ ਅਪੀਲ ਕਰਨ ਤੋਂ ਬਾਅਦ ਉਸਦੀ ਲਾਸ਼ ਕਰਾਚੀ ਲਿਆਂਦੀ ਗਈ ਹੈ। ਆਰੀਅਨ ਦੀ ਮਾਂ ਸਾਇਮਾ ਨੇ ਕਿਹਾ, ‘‘ਉਨ੍ਹਾਂ (ਏਅਰਲਾਈਨਜ਼) ਨੇ ਮੰਗਲਵਾਰ ਸ਼ਾਮ ਨੂੰ ਉਸਦੀ ਲਾਸ਼ ਕਰਾਚੀ ਲਿਆਉਣੀ ਸੀ। ਕੁਝ ਸੰਚਾਲਨ ਅਤੇ ਲੌਜਿਸਟਿਕਲ ਮੁੱਦਿਆਂ ਕਾਰਨ ਜਹਾਜ਼ ਲਾਸ਼ ਤੋਂ ਬਿਨਾਂ…
Read More

ਕੈਨੇਡਾ ਚੋਣ ਨਤੀਜਾ ਅੱਜ, ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਅੱਗੇ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਨੂੰ ਲੈ ਕੇ ਚਿੰਤਾ ਦੇ ਮਾਹੌਲ ਵਿੱਚ ਕੈਨੇਡਾ ਦੇ ਲੋਕਾਂ ਨੇ ਸੋਮਵਾਰ ਨੂੰ ਵੋਟਾਂ ਪਾਈਆਂ। ਇਸ ਚੋਣ ਵਿੱਚ ਜਨਤਾ ਨੇ ਫੈਸਲਾ ਕਰਨਾ ਹੈ ਕਿ ਕੀ ਲਿਬਰਲ ਪਾਰਟੀ ਨੂੰ ਮੁੜ ਸਰਕਾਰ ਬਣਾਉਣ ਦਾ ਮੌਕਾ ਦੇਣਾ ਹੈ ਜਾਂ ਫਿਰ ਕੰਜ਼ਰਵੇਟਿਵ ਪਾਰਟੀ ਨੂੰ। ਚੋਣ ਵਿੱਚ ਮੁਕਾਬਲਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਵਿਰੋਧੀ ਨੇਤਾ ਪੀਅਰੇ ਪੋਲੀਵਰੇ ਵਿਚਕਾਰ ਹੈ, ਪਰ ਇਹ ਚੋਣ ਸਿਰਫ਼ ਇਨ੍ਹਾਂ ਨੇਤਾਵਾਂ ਤੱਕ ਸੀਮਿਤ ਨਹੀਂ ਹੈ। ਇਹ ਚੋਣ ਕਿਸੇ ਹੱਦ ਤੱਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਸਰ ਨੂੰ ਲੈ ਕੇ ਵੀ ਹੈ, ਜਿਹੜੇ ਖੁਦ ਕੈਨੇਡਾ ਦੇ ਨਾਗਰਿਕ ਨਹੀਂ ਹਨ। ਹਾਲਾਂਕਿ…
Read More
ਸ਼ੰਭੂ-ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ, ਮੋਗਾ ‘ਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਛਾਪੇ, ਡੀ.ਸੀ, ਦਫਤਰਾਂ ਅੱਗੇ ਧਰਨੇ!

ਸ਼ੰਭੂ-ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ, ਮੋਗਾ ‘ਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਛਾਪੇ, ਡੀ.ਸੀ, ਦਫਤਰਾਂ ਅੱਗੇ ਧਰਨੇ!

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਪੁਲਿਸ ਵੱਲੋਂ ਉਖੇੜ ਦਿੱਤਾ ਗਿਆ ਹੈ। ਉੱਥੇ ਹੀ, ਮੋਗਾ ਜ਼ਿਲ੍ਹੇ ਵਿੱਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਪਿੰਡ ਸ਼ਾਹ ਵਾਲਾ, ਧਰਮ ਸਿੰਘ ਵਾਲਾ, ਖੋਸਾ ਰਣਧੀਰ, ਤਲਵੰਡੀ ਮੱਲੀਆਂ, ਡੇਮਰੂ ਕਲਾ, ਪੱਤੋਂ ਆਦਿ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ। ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਗ੍ਰਿਫ਼ਤਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਨ। ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸਦੇ ਨਾਲ…
Read More
ਪਾਕਿਸਤਾਨ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ‘ਤੇ ਅਮਰੀਕਾ ਦੀ ਐਂਟਰੀ ‘ਤੇ ਪਾਬੰਦੀ!

ਪਾਕਿਸਤਾਨ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ‘ਤੇ ਅਮਰੀਕਾ ਦੀ ਐਂਟਰੀ ‘ਤੇ ਪਾਬੰਦੀ!

ਵਾਸ਼ਿੰਗਟਨ, 15 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਰੂਸ ਅਤੇ ਬੇਲਾਰੂਸ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ਲਈ ਦੇਸ਼ ਵਿਚ ਦਾਖ਼ਲੇ ’ਤੇ ਪਾਬੰਦੀ ਲਗਾਉਣ ’ਤੇ ਵਿਚਾਰ ਕਰ ਰਿਹਾ ਹੈ। ਦਿ ਨਿਊਯਾਰਕ ਟਾਈਮਜ਼ ਨੇ ਇਸ ਮਾਮਲੇ ਤੋਂ ਜਾਣੂ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦਿਤੀ। ਮਾਰਚ ਦੇ ਸ਼ੁਰੂ ਵਿਚ ਦਿ ਨਿਊਯਾਰਕ ਟਾਈਮਜ਼ ਨੇ ਰਿਪੋਰਟ ਦਿਤੀ ਸੀ ਕਿ ਵਾਸ਼ਿੰਗਟਨ ਇਕ ਨਵੀਂ ਯਾਤਰਾ ਪਾਬੰਦੀ ਤਿਆਰ ਕਰ ਰਿਹਾ ਹੈ, ਜੋ ਕਿ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਲਾਗੂ ਕੀਤੇ ਗਏ ਪਾਬੰਦੀ ਨਾਲੋਂ ਵਿਆਪਕ ਹੋਵੇਗੀ। ਰਿਪੋਰਟ ਮੁਤਾਬਕ ਸੂਚੀ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ ਅਤੇ ਕੁੱਲ ਮਿਲਾ ਕੇ ਇਸ ਵਿਚ 43…
Read More
ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ

ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤੀ ਤੋਂ ਬਾਅਦ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਿਸ ਭੇਜਿਆ ਜਾ ਰਿਹਾ ਹੈ। ਇਸ ਤਹਿਤ ਅੱਜ ਤੀਜਾ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਲੈਂਡ ਹੋਵੇਗਾ। ਜਿਸ ਵਿੱਚ ਤਕਰੀਬਨ 157 ਭਾਰਤੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 01 ਨਾਗਰਿਕ ਸ਼ਾਮਲ ਹੈ। 35 ਘੰਟਿਆਂ ਦੇ ਸਫਰ ਤੋਂ ਬਾਅਦ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਜਹਾਜ਼ਦੱਸਣਯੋਗ ਹੈ ਕਿ ਅਜੇ ਬੀਤੀ ਰਾਤ ਹੀ ਇੱਕ ਜਹਾਜ਼ ਅਮਰੀਕਾ ਤੋਂ ਭਾਰਤ…
Read More