01
Mar
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਪਿਛਲੇ ਦਿਨਾਂ 'ਚ ਪਏ ਮੀਂਹ ਕਾਰਨ ਠੰਡ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ। ਇਸ ਵਿਚਾਲੇ ਅੱਜ ਮੌਸਮ ਵਿਭਾਗ ਵੱਲੋਂ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ 1 ਤੇ 2 ਮਾਰਚ ਨੂੰ ਮੌਸਮ ਸਾਫ਼ ਰਹੇਗਾ ਅਤੇ ਮੌਸਮ ਵਿਭਾਗ ਵੱਲੋਂ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਅਨੁਸਾਰ 2 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ 'ਤੇ ਪੈ ਸਕਦਾ ਹੈ। ਇਸ ਦਿਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਆਮ ਨਾਲੋਂ ਘੱਟ ਬਾਰਿਸ਼ ਵੀ ਹੋ ਸਕਦੀ ਹੈ। ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ…
