14
Jun
ਚੰਡੀਗੜ੍ਹ: ਪੰਜਾਬ ’ਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਤਾਪਮਾਨ ਲਗਾਤਾਰ ਨਵੇਂ ਰਿਕਾਰਡ ਸੈੱਟ ਕਰ ਰਿਹਾ ਹੈ ਅਤੇ ਲੋਕਾਂ ਦੀ ਵੱਡੀ ਮੁਸ਼ਕਿਲ ਪੈਦਾ ਕਰ ਰਿਹਾ ਹੈ। ਭਿਆਨਕ ਧੁੱਪ ਤੇ ਲੂਹ ਨੇ ਸੂਬੇ ਦੇ ਵੱਡੇ ਹਿੱਸੇ ਨੂੰ ਆਪਣੇ ਚਪੇਟ ਵਿਚ ਲੈ ਲਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੁਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਚਿਤਾਵਨੀ ਅਨੁਸਾਰ 15 ਜੂਨ ਤੋਂ 18 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ 15 ਜੂਨ ਨੂੰ ਕੁਝ ਜ਼ਿਲ੍ਹਿਆਂ 'ਚ…
