18
Nov
ਕੁਲਗਾਮ (ਰਾਜੀਵ ਸ਼ਰਮਾ): ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਵਾਂਟੇਡ ਕਮਾਂਡਰ ਮੁਹੰਮਦ ਲਤੀਫ ਭੱਟ ਨੂੰ ਮਾਰ ਮੁਕਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰਵਾਈ ਦੌਰਾਨ ਉਸ ਨੂੰ ਆਤਮ ਸਮਰਪਣ ਕਰਨ ਦੇ ਕਈ ਮੌਕੇ ਦਿੱਤੇ ਗਏ ਸਨ, ਪਰ ਉਸ ਨੇ ਸਰੰਡਰ ਕਰਨ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਅਨੁਸਾਰ, 9 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਕੁਲਗਾਮ ਦੇ ਐੱਸਐੱਸਪੀ ਨੇ ਖੁਦ ਉਸ ਨੂੰ ਹਥਿਆਰ ਸੁੱਟ ਕੇ ਬਾਹਰ ਆਉਣ ਦੀ ਅਪੀਲ ਕੀਤੀ ਸੀ। ਹਾਲਾਂਕਿ, ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਮੁਕਾਬਲਾ ਜਾਰੀ ਰਿਹਾ। ਇਹ ਕਾਰਵਾਈ ਜੰਗਲਪੋਰਾ ਇਲਾਕੇ ਵਿੱਚ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।…
