27
May
ਜਲੰਧਰ - ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਐਡਵੋਰੇਟ ਧਰਮਿੰਦਰ ਸਿੰਘ ਦੀ ਘਰੋਂ ਹੀ ਲਾਸ਼ ਬਰਾਮਦ ਹੋਈ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਮਾਮਲੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨ ਦਾ ਅਜੇ ਕੁਝ ਸਾਹਮਣੇ ਨਹੀਂ ਆਇਆ।