01
Feb
ਚੰਡੀਗੜ੍ਹ- ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰਕੇ ਪੰਜਾਬ ਦੀ ਸਿਆਸਤ 'ਚ ਭੂਚਾਲ ਲੈ ਆਂਦਾ ਹੈ। ਕਾਂਗਰਸ ਛੱਡਣ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਅਗਲਾ ਪਲਾਨ ਵੀ ਸਾਂਝਾ ਕਰ ਦਿੱਤਾ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ 'ਤੇ ਵਿਰਾਮ ਲਗਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਵੇਲੇ ਸਿਆਸਤ ਤੋਂ ਦੂਰ ਅਧਿਆਤਮਿਕ ਰਸਤੇ 'ਤੇ ਚੱਲ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਸ਼ਾਇਦ ਉਨ੍ਹਾਂ ਬਹੁਤ ਘੱਟ ਲੋਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਸਿਆਸੀ ਕਾਰਨਾਂ ਕਰਕੇ ਨਾ ਤਾਂ ਭਾਜਪਾ, ਨਾ 'ਆਪ' ਅਤੇ…
