05
Jul
ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ 'ਚ ਇਕ 20 ਸਾਲਾ ਨੌਜਵਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਇੰਸਟਾਗ੍ਰਾਮ' 'ਤੇ ਲਾਈਵ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 35 ਕਿਲੋਮੀਟਰ ਦੂਰ ਸ਼ਾਹਪੁਰ ਕਸਬੇ ਦਾ ਹੈ ਅਤੇ ਮ੍ਰਿਤਕ ਦੀ ਪਛਾਣ ਰਾਹੁਲ ਅਹੀਰਵਾਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਾਹਪੁਰ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ਾਹਪੁਰ ਪੁਲਸ ਸਟੇਸ਼ਨ ਦੇ ਇੰਚਾਰਜ ਭਰਤ ਸਿੰਘ ਨੇ…