30
Nov
ਪਠਾਨਕੋਟ : ਪਠਾਨਕੋਟ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਸ਼ਾਮਲੀ ਵਿਚ ਦੁਬਈ ਤੋਂ ਪਰਤੇ ਇਕ ਨੌਜਵਾਨ ਨੂੰ ਅੰਤਰ-ਜਾਤੀ ਵਿਆਹ ਕਰਨਾ ਮਹਿੰਗਾ ਪੈ ਗਿਆ। ਵਿਆਹ ਤੋਂ ਨਾਰਾਜ਼ ਹੋਏ ਕੁੜੀ ਵਾਲਿਆਂ ਨੇ ਗੁੱਸੇ ਵਿਚ ਆ ਕੇ ਲੜਕੇ ਦੇ ਘਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਸਬੰਧ ਵਿਚ ਪੁਲਸ ਨੇ ਲੜਕੀ ਦੇ ਦਾਦੇ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਜਦੋਂ ਘਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਪੁਲਸ ਤੁਰੰਤ ਪਿੰਡ ਪਹੁੰਚ ਗਈ। ਪੁਲਸ ਮੁਲਾਜ਼ਮਾਂ ਨੇ ਪਹਿਲਾਂ ਅੱਗ ਬੁਝਾਉਣ ਵਿਚ ਪਰਿਵਾਰ ਦੀ ਮਦਦ ਕੀਤੀ, ਇਸ ਤੋਂ ਬਾਅਦ ਪੂਰੇ ਮਾਮਲੇ ਦਾ ਖ਼ੁਲਾਸਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਸੁਖਵਿੰਦਰ…
