04
Apr
ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 16ਵੇਂ ਮੈਚ ਵਿੱਚ ਅੱਜ ਲਖਨਊ ਸੁਪਰ ਜਾਇੰਟਸ (LSG) ਦਾ ਸਾਹਮਣਾ ਮੁੰਬਈ ਇੰਡੀਅਨਜ਼ (MI) ਨਾਲ ਹੈ। ਦੋਵਾਂ ਟੀਮਾਂ ਵਿਚਕਾਰ ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਹੈ। ਇਸ ਮੈਚ ਵਿੱਚ ਲਖਨਊ ਦੀ ਟੀਮ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਜਾ ਰਹੀ ਹੈ। ਰੋਹਿਤ ਸ਼ਰਮਾ ਸੱਟ ਕਾਰਨ ਇਸ ਮੈਚ 'ਚ ਨਹੀਂ ਖੇਡ ਰਹੇ। ਰੋਹਿਤ ਦੇ ਗੋਡੇ ਵਿੱਚ ਸੱਟ ਲੱਗੀ ਹੈ। ਮੁੰਬਈ ਇੰਡੀਅਨਜ਼ ਨੇ ਮੌਜੂਦਾ ਸੀਜ਼ਨ ਵਿੱਚ ਹੁਣ ਤੱਕ 3 ਵਿੱਚੋਂ ਇੱਕ ਮੈਚ ਜਿੱਤਿਆ ਹੈ। ਜਦੋਂ ਕਿ ਲਖਨਊ ਦੀ ਟੀਮ ਨੇ ਇੰਨੇ ਹੀ ਮੈਚ ਖੇਡੇ ਹਨ ਅਤੇ ਸਿਰਫ਼ ਇੱਕ ਹੀ ਜਿੱਤਿਆ ਹੈ।…