16
Dec
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਇੱਕ ਪਾਸੇ ਜਿੱਥੇ ਮਾਨ ਸਰਕਾਰ ਨਸ਼ੇ ਅਤੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਸੂਬੇ ਭਰ ’ਚ ਕਈ ਨੌਜਵਾਨ ਇਸਦੀ ਭੇਂਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਥਾਣਾ ਡਾਬਾ ਲੁਹਾਰਾ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਥਾਣਾ ਡਾਬਾ ਲੁਹਾਰਾ ਇਲਾਕੇ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਦੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕਿਉਕਿ ਨੌਜਵਾਨ ਦੇ ਹੱਥ…
