25
Jun
ਲੁਧਿਆਣਾ : ਲੁਧਿਆਣਾ ਪੱਛਮੀ ਦੀਆਂ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਕਾਂਗਰਸ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਚੋਣ ਪ੍ਰਚਾਰ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਧੜੇ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਆਗੂਆਂ ਨੂੰ ਚੋਣ ਪ੍ਰਚਾਰ ਤੋਂ ਦੂਰ ਰੱਖਿਆ ਗਿਆ। ਕਾਂਗਰਸ ਹਾਈਕਮਾਨ ਵੀ ਸੂਬੇ ਦੀ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨ ਦੀ ਬਜਾਏ, ਆਪ ਹੀ ਆਸ਼ੂ ਧੜੇ ਦੀ ਰਾਜਨੀਤੀ ਦਾ ਸ਼ਿਕਾਰ ਹੋ ਗਈ। ਇਹ ਕੋਈ ਨਵਾਂ ਮਾਮਲਾ ਨਹੀਂ। 2022 ਦੇ ਵਿਧਾਨ ਸਭਾ ਚੋਣਾਂ ਦੌਰਾਨ ਵੀ ਅੰਦਰੂਨੀ ਮੱਤਭੇਦਾਂ ਕਾਰਨ ਕਾਂਗਰਸ…
