28
Jun
ਗੁਰਪ੍ਰੀਤ ਸਿੰਘ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਐਤਵਾਰ ਸਵੇਰੇ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਹਾਸਿਲ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਉਮਰ 59 ਸਾਲ ਦੀ ਸੀ ਅਤੇ ਕੁਝ ਸਮੇਂ ਤੋਂ ਉਹ ਬੀਮਾਰ ਚੱਲ ਰਹੇ ਸੀ। ਹਾਈ ਕੋਰਟ ਦੀ ਪ੍ਰੋਟੋਕੋਲ ਸ਼ਾਖਾ ਦੇ ਅਨੁਸਾਰ, ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਸਵੇਰੇ 2:50 ਵਜੇ ਆਖਰੀ ਸਾਹ ਲਿਆ। ਜਸਟਿਸ ਮਹਾਬੀਰ ਸਿੰਘ ਸਿੰਧੂ ਨੂੰ 10 ਜੁਲਾਈ, 2017 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ 3 ਦਸੰਬਰ, 2018 ਨੂੰ ਸਥਾਈ ਬਣਾਇਆ ਗਿਆ ਸੀ।…
