19
Mar
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਵਿੱਚ ਮਹਾਂਕੁੰਭ ਬਾਰੇ ਦਿੱਤੇ ਬਿਆਨ ਮਗਰੋਂ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸ਼ੋਰ-ਸ਼ਰਾਬੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦੇ ਬਿਆਨ ’ਤੇ ਚਰਚਾ ਤੇ ਇਸ ਵਿੱਚ ਭਗਦੜ ’ਚ ਹੋਈਆਂ ਮੌਤਾਂ ਦਾ ਜ਼ਿਕਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸੰਸਦੀ ਸੂਤਰਾਂ ਮੁਤਾਬਕ ਵਿਰੋਧੀ ਪਾਰਟੀਆਂ ਮਹਾਂਕੁੰਭ ’ਤੇ ਚਰਚਾ ਦੀ ਮੰਗ ਕਰ ਰਹੀਆਂ ਸਨ ਤਾਂ ਕਿ ਉਨ੍ਹਾਂ ਦੇ ਮੈਂਬਰ ਇਸ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰ ਸਕਣ। ਇਸ ਦੌਰਾਨ ਹੋਏ ਕਾਫ਼ੀ ਸ਼ੋਰ-ਸ਼ਰਾਬੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 1 ਵਜੇ…
