20
Jan
ਮਹਿਲ ਕਲਾਂ : ਸੰਯੁਕਤ ਗਊ ਸਰੱਖਿਆ ਦਲ ਅਤੇ ਗਊ ਸਰੱਖਿਆ ਸੇਵਾ ਦਲ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਗਊਆਂ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਗਊ ਸਰੱਖਿਆ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਗਊ ਸਰੱਖਿਆ ਸੇਵਾ ਦਲ ਦੇ ਪ੍ਰਧਾਨ ਸੰਦੀਪ ਵਰਮਾ ਰਾਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬੀਹਲਾ ਤੋਂ ਇੱਕ ਟਰੱਕ ਵਿਚ 14 ਗਊਆਂ, ਇਕ ਢੱਠਾ ਅਤੇ ਦੋ ਬੱਛੀਆਂ…
