12
Apr
ਅੰਮ੍ਰਿਤਸਰ(ਗੁਰਪ੍ਰੀਤ ਸਿੰਘ) : ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਮਹਾਨ ਸਮਾਜ ਸੁਧਾਰਕ ਅਤੇ ਮਹਿਲਾ ਸਿੱਖਿਆ ਕ੍ਰਾਂਤੀ ਦੇ ਮੋਢੀ ਮਹਾਤਮਾ ਜਯੋਤੀਬਾ ਫੂਲੇ ਦੀ 200ਵੀਂ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਪਾਰਟੀ ਹੈੱਡਕੁਆਰਟਰ ਵਿਖੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਰਾਸ਼ਟਰੀ ਜਨਰਲ ਸਕੱਤਰ ਅਤੇ ਅਨੁਸੂਚਿਤ ਮੋਰਚਾ ਇੰਚਾਰਜ ਤਰੁਣ ਚੁੱਘ ਨੇ ਫੂਲੇ ਦੇ ਚਿੱਤਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਮਹਾਤਮਾ ਫੂਲੇ ਦੇ ਆਦਰਸ਼ਾਂ 'ਤੇ ਚੱਲ ਕੇ ਹੀ ਦੇਸ਼ ਵਿੱਚ ਸਮਾਜਿਕ ਨਿਆਂ ਅਤੇ ਸਮਾਨਤਾ ਦਾ ਨਿਰਮਾਣ ਸੰਭਵ ਹੈ। ਉਨ੍ਹਾਂ ਕਿਹਾ ਕਿ…
