24
May
ਹੁਸ਼ਿਆਰਪੁਰ - ਹੁਸ਼ਿਆਰਪੁਰ ਵਿਚ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ 5 ਜਾਂ ਵੱਧ ਵਿਅਕਤੀਆਂ ਦੇ ਇਕੱਠ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਦਰਅਸਲ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 29 ਮਈ ਤੋਂ 10 ਜੂਨ ਤੱਕ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਕਰਵਾਈ ਜਾ ਰਹੀ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਸਪਲੀ ਦੀ ਪ੍ਰੀਖਿਆ ਹੋ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ…
