30
May
ਫਗਵਾੜਾ - ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਐੱਚ. ਡੀ. ਐੱਫ਼. ਸੀ. ਬੈਂਕ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਕਤ ਵਾਰਦਾਤ ਨੂੰ ਅੰਜਾਮ ਤਿੰਨ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਬੈਂਕ ਅੰਦਰ ਦਾਖ਼ਲ ਹੋ ਕੇ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 40 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਡਕੈਤੀ ਦੀ ਪੁਸ਼ਟੀ ਖ਼ੁਦ ਐੱਸ. ਪੀ. ਸਿਟੀ ਫਗਵਾੜਾ ਰੁਪਿੰਦਰ ਕੌਰ ਭਾਟੀ ਨੇ ਫ਼ੋਨ 'ਤੇ ਗੱਲਬਾਤ…