08
Apr
ਚੰਡੀਗੜ੍ਹ : ਪੰਜਾਬ 'ਚ ਮੌਸਮ ਨੇ ਬੀਤੇ ਦਿਨ ਤੋਂ ਹੀ ਖ਼ਤਰਨਾਕ ਰੂਪ ਧਾਰ ਲਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਮੀਂਹ ਅਤੇ ਗਰਜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਾਸੀਆਂ ਲਈ ਅਗਲੇ 3 ਘੰਟੇ ਬੇਹੱਦ ਅਹਿਮ ਮੰਨੇ ਜਾ ਰਹੇ ਹਨ। ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ 'ਚ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੁਨਾਮ, ਸੰਗਰੂਰ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਸਮਰਾਲਾ ਆਦਿ 'ਚ ਤੂਫ਼ਾਨ ਦੇ ਨਾਲ ਤੇਜ਼ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ…
