24
Jun
ਨੈਸ਼ਨਲ ਟਾਈਮਜ਼ ਬਿਊਰੋ :- ਬਰਸਾਤੀ ਮੌਸਮ ਦੌਰਾਨ ਪੰਜਾਬ ‘ਚ ਡੇਂਗੂ, ਮਲੇਰੀਆ ਅਤੇ ਹੋਰ ਬੁਖਾਰਾਂ ਦੀਆਂ ਬਿਮਾਰੀਆਂ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਲੋਕਾਂ ਦੀ ਸਿਹਤ ਦੀ ਰੱਖਿਆ ਲਈ ਸਿਹਤ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਐਸਐਮਓ ਡਾ. ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਬੁਖਾਰਾਂ ਦੀ ਜਾਂਚ ਲਈ ਤੁਰੰਤ ਟੈਸਟ ਦੀ ਸਹੂਲਤ ਉਪਲਬਧ ਹੈ। ਜੇਕਰ ਕਿਸੇ ਮਰੀਜ਼ ਦੀ ਹਾਲਤ ਗੰਭੀਰ ਹੋਵੇ, ਤਾਂ ਉਸਦੇ ਇਲਾਜ ਲਈ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।ਡਾ. ਸਰਬਜੀਤ ਸਿੰਘ ਅਨੁਸਾਰ, ਇਲਾਜ ਲਈ ਜ਼ਰੂਰੀ ਦਵਾਈਆਂ ਹਸਪਤਾਲ ਵਿਚੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ…