25
Feb
ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਤੇ 'ਗੋਲਡਨ ਸਟਾਰ' ਮਲਕੀਤ ਸਿੰਘ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਜਿੱਥੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਨੇ ਕੁਝ ਸਮਾਂ ਸੱਚਖੰਡ ਵਿਖੇ ਬੈਠ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਗੁਰਦੁਆਰਾ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਉਪਰੰਤ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਾਇਕ ਮਲਕੀਤ ਸਿੰਘ ਨੇ ਕਿਹਾ ਕਿ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਮਨ ਨੂੰ ਇੱਕ ਵੱਖਰਾ ਹੀ ਅਨੁਭਵ ਪ੍ਰਾਪਤ ਹੁੰਦਾ ਹੈ, ਜਿਹੜਾ ਸ਼ਾਇਦ ਹੀ ਕਿਸੇ ਹੋਰ ਥਾਂ ’ਤੇ ਜਾ ਕੇ ਹੋਵੇ। ਇਸ ਮੌਕੇ ਉਨ੍ਹਾਂ…
