11
Sep
ਚੰਡੀਗੜ੍ਹ; 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਝੂਠੀਆਂ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਆਪ ਪੰਜਾਬ ਪ੍ਰਭਾਰੀ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਅਨਾਵਸ਼ਕ ਭੁਲੇਖਾ ਪੈਦਾ ਕਰਨ ਵਾਲੀ ਜਾਣਕਾਰੀ ਛਾਪਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਪੱਖ ਲੈਣ ਦੇ ਬੁਨਿਆਦੀ ਪੱਤਰਕਾਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ…
