05
Feb
ਜਲੰਧਰ - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਰਾਹੁਲ ਗਾਂਧੀ, ਰਵਨੀਤ ਬਿੱਟੂ ਅਤੇ ਸਿੱਧੂ ਪਰਿਵਾਰ ਨੂੰ ਲੈ ਕੇ ਕਈ ਵੱਡੇ ਬਿਆਨ ਦਿੱਤੇ ਹਨ। ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਚੱਲ ਰਹੇ ਵਿਵਾਦ 'ਤੇ ਬੋਲਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੀ ਪਾਰਟੀ ਦੇ ਅੰਦਰ ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰਵਨੀਤ ਬਿੱਟੂ ਹੀ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਛੱਡ ਕੇ ਜਾ ਚੁੱਕੇ ਹਨ, ਜਿਸ ਲਈ ਰਾਹੁਲ ਗਾਂਧੀ ਨੂੰ ਆਤਮ-ਚਿੰਤਨ ਕਰਨਾ ਚਾਹੀਦਾ ਹੈ। ਕਾਲੀਆ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਬਿਨਾਂ ਸੋਚੇ-ਸਮਝੇ ਨਹੀਂ ਬੋਲਣਾ…
