07
Mar
ਜਲੰਧਰ/ਲੁਧਿਆਣਾ - ਐੱਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਲਏ ਗਏ ਫ਼ੈਸਲੇ ਨੂੰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਨਾਲ ਹਰ ਇਕ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ 5 ਸਿੰਘ ਸਾਹਿਬਾਨਾਂ ਵੱਲੋਂ…