04
Oct
ਚੰਡੀਗੜ੍ਹ, 4 ਅਕਤੂਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੌਕਾ…
