28
Feb
ਹੁਸ਼ਿਆਰਪੁਰ - ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਾ ਰਹੀ ਹੈ। ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਕੁਝ ਦਿਨ ਪਹਿਲਾਂ ਜਥੇਦਾਰ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਦਾ ਹਵਾਲਾ ਦਿੰਦਿਆਂ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਹੁਣ ਐਡਵੋਕੇਟ ਧਾਮੀ ਨੂੰ…
