meeting

SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ, ਪੜ੍ਹੋ ਵੇਰਵਾ

SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ, ਪੜ੍ਹੋ ਵੇਰਵਾ

ਨੈਸ਼ਨਲ ਟਾਈਮਜ਼ ਬਿਊਰੋ :- ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ ਹੋਈ। ਸਭ ਤੋਂ ਮਹੱਤਵਪੂਰਨ ਗੱਲ ਇਹ ਸੀ ਕਿ ਕੋਈ ਵੀ ਕੇਂਦਰੀ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਸੀ। ਇਹ ਮੀਟਿੰਗ ਅੱਜ ਚੰਡੀਗੜ੍ਹ ਦੇ ਸੈਕਟਰ 17 ‘ਚ ਸਥਿਤ ਹੋਟਲ ਤਾਜ ‘ਚ ਸਵੇਰੇ 9:30 ਵਜੇ ਹੋਈ ਸੀ, ਜੋ ਕਿ ਹੁਣ ਖਤਮ ਹੋ ਗਈ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇਸ ਮੀਟਿੰਗ ‘ਚ ਸ਼ਾਮਲ ਹੋ ਦੋਵਾਂ ਮੁੱਖ ਮੰਤਰੀਆਂ ਨੇ ਮੀਟਿੰਗ ਕਰਨ ਤੋਂ ਬਾਅਦ ਸਾਂਝੀ ਪ੍ਰੈਸ…
Read More
लोक निर्माण मंत्री ने छह विभिन्न विभागों के अधिकारियों के साथ की बैठक

लोक निर्माण मंत्री ने छह विभिन्न विभागों के अधिकारियों के साथ की बैठक

चण्डीगढ़, 9 सितम्बर - हरियाणा के लोक निर्माण मंत्री श्री रणबीर गंगवा ने कहा कि प्रधानमंत्री श्री नरेद्र मोदी के जन्म दिवस 17 सितंबर से 2 अक्तूबर, 2025 तक ‘सेवा पखवाड़ा‘ आयोजित किया जा रहा है। इसी दिशा में प्रदेश सरकार के लोक निर्माण विभाग, शहरी स्थानीय विभाग, विकास एवं पंचायत विभाग, हरियाणा राज्य कृषि विपणन बोर्ड, हरियाणा शहरी विकास प्राधिकरण और एचएसआईआईडीसी द्वारा 20 सितम्बर को पूरे प्रदेश में अपने-अपने विभागों की 75 नई सड़कों का निर्माण कार्य, पुरानी सड़क की मेजर रिपेयर के कार्यक्रमों का शुभारंभ किया जाएगा। श्री रणबीर गंगवा गत सायं यहां विभिन्न विभागों के अधिकारियों…
Read More

ਪੰਜਾਬ ‘ਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਅੱਜ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸ ਰਾਹੀਂ ਰਾਜ ਪੱਧਰੀ ਉੱਚ ਅਧਿਕਾਰੀ ਮੀਟਿੰਗ ਦੀ ਅਗਵਾਈ ਕਰਨਗੇ, ਜਿਸ ਵਿੱਚ ਹੜ੍ਹ ਪ੍ਰਬੰਧਨ, ਰਾਹਤ ਅਤੇ ਬਚਾਅ ਕਾਰਜਾਂ ਦੀ ਤਾਜ਼ਾ ਸਥਿਤੀ ਦੀ ਵਿਸਤਾਰ ਸਹਿਤ ਸਮੀਖਿਆ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ, ਮੁੱਖ ਸਕੱਤਰ, ਡੀ.ਜੀ.ਪੀ, ਅਤੇ ਹੋਰ ਸੀਨੀਅਰ ਅਫ਼ਸਰ ਵੀ ਸ਼ਾਮਲ ਹੋਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਹਰ ਜ਼ਿਲ੍ਹੇ ਤੋਂ ਮਿਲ ਰਹੀਆਂ ਰਿਪੋਰਟਾਂ ਦੇ ਆਧਾਰ ‘ਤੇ ਭਵਿੱਖੀ ਯੋਜਨਾਬੰਦੀ ਤੇਜ਼ੀ ਨਾਲ ਅੱਗੇ ਵਧਾਈ ਜਾਵੇਗੀ। ਮੁੱਖ ਮੰਤਰੀ (Punjab) ਨੇ…
Read More
ਹੜ ਪੀੜਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਹੜ ਪੀੜਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ।  ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਲਿਖਿਆ ਹੈ ਕਿ  "ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ…
Read More
ਚੀਨੀ ਵਿਦੇਸ਼ ਮੰਤਰੀ ਦੇ ਭਾਰਤ ਦੌਰੇ ਦਾ ਕੀ ਹੈ ਕਾਰਨ? NSA ਡੋਭਾਲ ਨਾਲ ਕਿਹੜੇ ਮੁੱਦਿਆਂ ‘ਤੇ ਕਰਨਗੇ ਚਰਚਾ

ਚੀਨੀ ਵਿਦੇਸ਼ ਮੰਤਰੀ ਦੇ ਭਾਰਤ ਦੌਰੇ ਦਾ ਕੀ ਹੈ ਕਾਰਨ? NSA ਡੋਭਾਲ ਨਾਲ ਕਿਹੜੇ ਮੁੱਦਿਆਂ ‘ਤੇ ਕਰਨਗੇ ਚਰਚਾ

ਨੈਸ਼ਨਲ ਟਾਈਮਜ਼ ਬਿਊਰੋ :- ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਅੱਜ ਤੋਂ ਦੋ ਦਿਨਾਂ ਦੌਰੇ ‘ਤੇ ਭਾਰਤ ਆਉਣਗੇ। ਵਾਂਗ ਯੀ ਦੀ ਫੇਰੀ ਦੌਰਾਨ ਭਾਰਤ-ਚੀਨ ਸਰਹੱਦ ‘ਤੇ ਸਥਾਈ ਸ਼ਾਂਤੀ ਅਤੇ ਸਥਿਰਤਾ ਲਈ ਉਪਾਵਾਂ ‘ਤੇ ਚਰਚਾ ਹੋ ਸਕਦੀ ਹੈ। ਇਹ ਫੇਰੀ ਇਸ ਮਹੀਨੇ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੀਨ ਫੇਰੀ ਤੋਂ ਪਹਿਲਾਂ ਹੋ ਰਹੀ ਹੈ। ਵਾਂਗ ਦੀ ਫੇਰੀ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। 2020 ਵਿੱਚ ਗਲਵਾਨ ਘਾਟੀ ਵਿੱਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਟਕਰਾਅ ਹੋਇਆ ਸੀ, ਜਿਸ ਤੋਂ ਬਾਅਦ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਦੋਵਾਂ ਧਿਰਾਂ ਨੇ…
Read More
ਅਲਾਸਕਾ ਵਿੱਚ ਟਰੰਪ-ਪੁਤਿਨ ਮੁਲਾਕਾਤ: ਯੂਕਰੇਨ ਜੰਗ ‘ਤੇ ਗੱਲਬਾਤ, ਪਰ ਕੋਈ ਵੱਡਾ ਸਮਝੌਤਾ ਨਹੀਂ

ਅਲਾਸਕਾ ਵਿੱਚ ਟਰੰਪ-ਪੁਤਿਨ ਮੁਲਾਕਾਤ: ਯੂਕਰੇਨ ਜੰਗ ‘ਤੇ ਗੱਲਬਾਤ, ਪਰ ਕੋਈ ਵੱਡਾ ਸਮਝੌਤਾ ਨਹੀਂ

ਨੈਸ਼ਨਲ ਟਾਈਮਜ਼ ਬਿਊਰੋ :- ਅਲਾਸਕਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਬਹੁਤ ਉਡੀਕੀ ਜਾ ਰਹੀ ਮੁਲਾਕਾਤ ਦੋ ਘੰਟੇ 45 ਮਿੰਟ ਤੱਕ ਚੱਲੀ ਅਤੇ ਹੁਣ ਖਤਮ ਹੋ ਗਈ ਹੈ। ਇਸ ਮੁਲਾਕਾਤ ਲਈ ਟਰੰਪ ਵਾਸ਼ਿੰਗਟਨ ਤੋਂ ਅਲਾਸਕਾ ਆਏ ਸਨ ਜਦੋਂ ਕਿ ਪੁਤਿਨ ਮਾਸਕੋ ਤੋਂ ਆਏ ਸਨ। ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਮੁਲਾਕਾਤ 'ਤੇ ਟਿਕੀਆਂ ਹੋਈਆਂ ਸਨ, ਖਾਸ ਕਰਕੇ ਯੂਕਰੇਨ, ਜੋ ਇਸ ਗੱਲਬਾਤ ਨੂੰ ਲੈ ਕੇ ਬਹੁਤ ਉਮੀਦਾਂ ਰੱਖਦਾ ਸੀ। ਯੂਕਰੇਨ ਯੁੱਧ 'ਤੇ ਚਰਚਾ : ਇਸ ਸਿਖਰ ਸੰਮੇਲਨ ਦਾ ਮੁੱਖ ਉਦੇਸ਼ ਯੂਕਰੇਨ ਵਿੱਚ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਇੱਕ ਸ਼ਾਂਤੀ ਸਮਝੌਤਾ ਸ਼ੁਰੂ ਕਰਨਾ ਸੀ। ਟਰੰਪ ਨੇ ਰੂਸ…
Read More
SYL ਮੁੱਦੇ ‘ਤੇ ਦਿੱਲੀ ਵਿੱਚ ਅੱਜ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਫੇਰ ਹੋਵੇਗੀ ਮੀਟਿੰਗ

SYL ਮੁੱਦੇ ‘ਤੇ ਦਿੱਲੀ ਵਿੱਚ ਅੱਜ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਫੇਰ ਹੋਵੇਗੀ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ, ਇੱਕ ਵਾਰ ਫਿਰ, ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਇੱਕ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ, 4 ਹਫ਼ਤੇ ਪਹਿਲਾਂ 9 ਜੁਲਾਈ ਨੂੰ ਇੱਕ ਮੀਟਿੰਗ ਹੋਈ ਸੀ, ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸ਼ਰਤ ਰੱਖੀ ਸੀ। CM ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਾਣੀ ਦੇਣ ਵਿੱਚ ਕੋਈ ਸਮੱਸਿਆ ਨਹੀਂ ਹੈ, ਪਰ ਸ਼ਰਤ ਇਹ ਹੈ ਕਿ ਪੰਜਾਬ ਨੂੰ ਪਹਿਲਾਂ ਰਾਵੀ ਦਾ ਪਾਣੀ…
Read More
ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਨੇ ਵਿਚਾਰੇ ਮਸਲੇ

ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਨੇ ਵਿਚਾਰੇ ਮਸਲੇ

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ (ਵਾਰਿਸ ਪੰਜਾਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਫਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੀ ਅਗਵਾਈ ਐਡਵੋਕੇਟ ਸੁਤੰਤਰਦੀਪ ਸਿੰਘ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ, ਨਸ਼ਿਆਂ ਦੇ ਖਾਤਮੇ, ਪੰਜਾਬ ਦੇ ਪਾਣੀਆਂ ਦੀ ਨਹਿਰੀ ਵੰਡ ਦੀ ਸਮੱਸਿਆ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ, ਅਤੇ ਇਸ ਨੀਤੀ ਨਾਲ ਜੁੜੇ ਮਾਫੀਆ ਨੂੰ ਪੰਜਾਬ ਤੋਂ ਬਾਹਰ ਕੱਢਣ ਦੀ ਵਚਨਬੱਧਤਾ ਜ਼ਾਹਰ ਕੀਤੀ। ਉਨ੍ਹਾਂ ਨੇ ਅਪੀਲ ਕੀਤੀ ਕਿ ਜਥੇਬੰਦੀ ਦੀ ਦੀ ਸੋਚ ਨੂੰ ਹਰ ਘਰ, ਜਵਾਨ, ਕਿਸਾਨ ਅਤੇ ਮਜ਼ਦੂਰ ਤੱਕ ਪਹੁੰਚਾਇਆ ਜਾਵੇ, ਨਾਲ ਹੀ, 2027 ਵਿਚ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਸੱਦਾ ਦਿੱਤਾ।…
Read More
ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਚੀਨ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ ਦਾ ਲਗਾਤਾਰ ਸਾਧਾਰਨਕਰਨ ਆਪਸੀ ਲਾਭਕਾਰੀ ਨਤੀਜੇ ਦੇ ਸਕਦਾ ਹੈ ਅਤੇ ਅਲਮੀ ਪੱਧਰ ’ਤੇ ਦਿਖਾਈ ਦੇ ਰਹੀ ਜਟਿਲ ਤਸਵੀਰ ਦੇ ਮੱਦੇਨਜ਼ਰ ਦੋਵਾਂ ਧਿਰਾਂ ਵਿਚਾਲੇ ਵਿਚਾਰਾਂ ਦਾ ਖੁੱਲ੍ਹਾ ਆਦਾਨ-ਪ੍ਰਦਾਨ ਬਹੁਤ ਮਹੱਤਵਪੂਰਨ ਹੈ। ਵਿਦੇਸ਼ ਮੰਤਰੀ ਨੇ ਸਿੰਗਾਪੁਰ ਤੋਂ ਚੀਨੀ ਰਾਜਧਾਨੀ ਪਹੁੰਚਣ ਤੋਂ ਤੁਰੰਤ ਬਾਅਦ ਆਪਣੀ ਦੋ-ਦੇਸ਼ਾਂ ਦੀ ਯਾਤਰਾ ਦੇ ਦੂਜੇ ਅਤੇ ਆਖਰੀ ਪੜਾਅ ਵਿੱਚ ਝੇਂਗ ਨਾਲ ਗੱਲਬਾਤ ਕੀਤੀ। ਜੈਸ਼ੰਕਰ ਚੀਨੀ…
Read More
SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ, ਜਦੋਂ ਕਿ ਨਵੇਂ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਹ ਇਸ ਮੁੱਦੇ ‘ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੈ। ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022…
Read More
SYL ਨੂੰ ਲੈ ਕੇ ਮੁੜ ਆਹਮੋ-ਸਾਹਮਣੇ ਹੋਣਗੇ ਪੰਜਾਬ ਅਤੇ ਹਰਿਆਣਾ, 9 ਜੁਲਾਈ ਨੂੰ ਹੋਵੇਗੀ ਅਹਿਮ ਬੈਠਕ

SYL ਨੂੰ ਲੈ ਕੇ ਮੁੜ ਆਹਮੋ-ਸਾਹਮਣੇ ਹੋਣਗੇ ਪੰਜਾਬ ਅਤੇ ਹਰਿਆਣਾ, 9 ਜੁਲਾਈ ਨੂੰ ਹੋਵੇਗੀ ਅਹਿਮ ਬੈਠਕ

ਨੈਸ਼ਨਲ ਟਾਈਮਜ਼ ਬਿਊਰੋ :- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਦੋਹਾਂ ਸੂਬਿਆ ਦੇ ਮੁੱਖ ਮੰਤਰੀਆਂ ਦੀ 9 ਜੁਲਾਈ ਨੂੰ ਸ਼ਾਮ 4 ਵਜੇ ਦਿੱਲੀ ਵਿੱਚ ਇੱਕ ਮੀਟਿੰਗ ਬੁਲਾਈ ਗਈ ਹੈ। ਮੰਤਰੀ ਸੀਆਰ ਪਾਟਿਲ ਨੇ ਬੀਤੀ ਦਿਨੀਂ ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਭੇਜੀ ਸੀ। ਐੱਸਵਾਈਐੱਲ ਮੁੱਦੇ ਨੂੰ ਸੁਲਝਾਉਣ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ ਤਾਂ ਕਿ ਦੋਹਾਂ ਸੂਬਿਆਂ ਵਿੱਚ ਚੱਲ ਰਿਹਾ ਪਾਣੀ ਦਾ ਵਿਵਾਦ ਖ਼ਤਮ ਹੋ ਸਕੇ। ਹਾਲਾਂਕਿ, ਇਸ ਤੋਂ ਪਹਿਲਾਂ…
Read More
ਪੰਜਾਬ ਕਾਂਗਰਸ ਪ੍ਰਧਾਨ ਨੇ ਅਚਾਨਕ ਸੱਦੀ ਹਲਕਾ ਕੋਆਰਡੀਨੇਟਰਾਂ ਦੀ ਮੀਟਿੰਗ, 2027 ਚੋਣਾਂ ਲਈ ਰਣਨੀਤੀ ਕੀਤੀ ਜਾਏਗੀ ਤੈਅ

ਪੰਜਾਬ ਕਾਂਗਰਸ ਪ੍ਰਧਾਨ ਨੇ ਅਚਾਨਕ ਸੱਦੀ ਹਲਕਾ ਕੋਆਰਡੀਨੇਟਰਾਂ ਦੀ ਮੀਟਿੰਗ, 2027 ਚੋਣਾਂ ਲਈ ਰਣਨੀਤੀ ਕੀਤੀ ਜਾਏਗੀ ਤੈਅ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੁਧਿਆਣਾ ਵੈਸਟ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਣੀ ਚੋਣ ਅਤੇ ਰਾਹੁਲ ਗਾਂਧੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ, ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਦੇ ਸਾਰੇ ਹਲਕਾ ਕੋਆਰਡੀਨੇਟਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ ਪੰਜਾਬ ਕਾਂਗਰਸ ਭਵਨ 'ਚ ਹੋਏਗੀ। ਇਸ ਦੌਰਾਨ ਉਹ ਰਾਜ 'ਚ ਚੱਲ ਰਹੀ 'ਸੰਵਿਧਾਨ ਬਚਾਓ ਯਾਤਰਾ' ਅਤੇ ਹੋਰ ਹਾਲਾਤਾਂ ਬਾਰੇ ਫੀਡਬੈਕ ਲੈਣਗੇ ਅਤੇ ਆਉਣ ਵਾਲੇ ਦਿਨਾਂ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਕਿਵੇਂ ਘੇਰਨਾ ਹੈ, ਇਸ ਦੀ ਰਣਨੀਤੀ ਵੀ ਤੈਅ ਕੀਤੀ ਜਾਵੇਗੀ। 2027 ਵਿਧਾਨ ਸਭਾ ਚੋਣਾਂ ਦੀ ਤਿਆਰੀ 'ਚ ਜੁਟੀ ਪੰਜਾਬ ਕਾਂਗਰਸਪੰਜਾਬ ਕਾਂਗਰਸ…
Read More
ਨੀਤੀ ਆਯੋਗ ‘ਚ ਮੁੱਖ ਮੰਤਰੀ ਮਾਨ ਦੀ ਗੂੰਜ – “ਪੰਜਾਬ ਨਾਲ ਹੋ ਰਹੇ ਧੱਕੇ, ਬੰਦ ਹੋਣੇ ਚਾਹੀਦੇ ਹਨ”

ਨੀਤੀ ਆਯੋਗ ‘ਚ ਮੁੱਖ ਮੰਤਰੀ ਮਾਨ ਦੀ ਗੂੰਜ – “ਪੰਜਾਬ ਨਾਲ ਹੋ ਰਹੇ ਧੱਕੇ, ਬੰਦ ਹੋਣੇ ਚਾਹੀਦੇ ਹਨ”

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ ਰੱਖੀਆਂ ਪੰਜਾਬ ਦੀਆਂ ਚਿੰਤਾਵਾਂ, ਸਿਧਾ ਕੇਂਦਰ ਨੂੰ ਲਗਾਇਆ ਠਪਾ ਨੈਸ਼ਨਲ ਟਾਈਮਜ਼ ਬਿਊਰੋ :- ਨੀਤੀ ਆਯੋਗ ਦੀ ਅੱਠਵੀਂ ਗਵਰਨਿੰਗ ਕੌਂਸਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅੱਗੇ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਸਾਫ਼ ਤੇ ਦ੍ਰਿੜ੍ਹ ਮੋਟਿਵ ਰੱਖਿਆ। ਉਨ੍ਹਾਂ ਸਿੱਧਾ ਸਵਾਲ ਚੁੱਕੇ ਕਿ ਜਦੋਂ ਪੰਜਾਬ ਕੋਲ ਖੁਦ ਪਾਣੀ ਦੀ ਘਾਟ ਹੈ, ਤਾਂ ਉਹ ਦੂਜੇ ਰਾਜਾਂ ਨੂੰ ਕਿਵੇਂ ਪਾਣੀ ਦੇ ਸਕਦਾ ਹੈ? SYL ਨਹਿਰ ਮਾਮਲੇ ‘ਚ ਸਿੱਧਾ ਇਨਕਾਰ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜ਼ਮੀਨ ਪਾਣੀ ਦੇ ਸੰਕਟ ਤੋਂ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ…
Read More
ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ ਦੇ ਕਰੀਬ ਚੱਲੀ ਬੈਠਕ ਵਿਚ ਸਰਹੱਦੀ ਰਾਜ ਲਈ ਪਾਣੀ ਦੀ ਕਮੀ, ਸਿੰਧੂ ਜਲ ਸਮਝੌਤੇ ਦੀ ਮੁਅੱਤਲੀ ਨਾਲ ਪੰਜਾਬ ਨੂੰ ਲਾਭ ਮਿਲਣ ਦੀਆਂ ਸੰਭਾਵਨਾਵਾਂ, ਦੋਆਬਾ ਤੇ ਮਾਝਾ ਖੇਤਰਾਂ ਲਈ ਨਹਿਰਾਂ ਦੀ ਉਸਾਰੀ ਤੇ ਲੁਧਿਆਣਾ ਪੱਛਮੀ ਹਲਕੇ ਦੀ ਅਗਾਮੀ ਜ਼ਿਮਨੀ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ। ਬਿੱਟੂ ਨੇ Operation Sindoor ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ। ਪਤਾ ਲੱਗਾ ਹੈ…
Read More
ਭਾਰਤ-ਪਾਕਿਸਤਾਨ ਦੇ DGMO ਅੱਜ 12 ਵਜੇ ਕਰਣਗੇ ਗੱਲਬਾਤ!

ਭਾਰਤ-ਪਾਕਿਸਤਾਨ ਦੇ DGMO ਅੱਜ 12 ਵਜੇ ਕਰਣਗੇ ਗੱਲਬਾਤ!

ਨੈਸ਼ਨਲ ਟਾਈਮਜ਼ ਬਿਊਰੋ :- 11 ਮਈ ਦੀ ਰਾਤ ਤੋਂ ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ ਵਿੱਚ ਹਾਲਾਤ ਕਾਬੂ ਵਿੱਚ ਆਉਣ ਸ਼ੁਰੂ ਹੋ ਗਏ ਹਨ। ਇਲਾਕਿਆਂ ਵਿੱਚ ਮਾਰਕੀਟਾਂ ਖੁੱਲ ਰਹੀਆਂ ਹਨ ਅਤੇ ਆਮ ਜ਼ਿੰਦਗੀ ਰਫ਼ਤਾਰ ਫੜ ਰਹੀ ਹੈ। 10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸੰਘਰਸ਼ਵਿਰਾਮ ਦੇ ਬਾਅਦ, ਦੋਵਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਓਪਰੇਸ਼ਨ (DGMO) ਅੱਜ ਦੁਪਹਿਰ 12 ਵਜੇ ਫ਼ੋਨ 'ਤੇ ਗੱਲਬਾਤ ਕਰਨਗੇ। ਇਹ ਗੱਲਬਾਤ ਕੇਵਲ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਹੋਵੇਗੀ, ਕਿਸੇ ਵੀ ਹੋਰ ਦੇਸ਼ ਦੀ ਸ਼ਮੂਲੀਅਤ ਨਹੀਂ ਹੋਵੇਗੀ। ਸੈਨਾ ਸੂਤਰਾਂ ਮੁਤਾਬਕ, ਪਾਕਿਸਤਾਨ ਨੇ 12 ਵੱਖ-ਵੱਖ ਏਅਰਬੇਸ ਤੋਂ ਡਰੋਨ ਹਮਲੇ ਲਾਂਚ ਕੀਤੇ ਸਨ। 10 ਮਈ ਨੂੰ ਸ਼ਾਮ…
Read More
ਜੰਗਬੰਦੀ ਤੋਂ ਬਾਅਦ PM ਮੋਦੀ ਦੀ ਵੱਡੀ ਮੀਟਿੰਗ, ਤਿੰਨਾਂ ਸੈਨਾਵਾਂ ਦੇ ਮੁਖੀਆਂ ਵੀ ਸ਼ਾਮਿਲ

ਜੰਗਬੰਦੀ ਤੋਂ ਬਾਅਦ PM ਮੋਦੀ ਦੀ ਵੱਡੀ ਮੀਟਿੰਗ, ਤਿੰਨਾਂ ਸੈਨਾਵਾਂ ਦੇ ਮੁਖੀਆਂ ਵੀ ਸ਼ਾਮਿਲ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵੱਡੀ ਮੀਟਿੰਗ ਕਰ ਰਹੇ ਹਨ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਵੀ ਸ਼ਾਮਲ ਹਨ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਜੰਗਬੰਦੀ ਤੋਂ ਬਾਅਦ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ ਹੋ ਗਏ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹ ਅਮਰੀਕਾ ਦੀ ਵਿਚੋਲਗੀ ਨਾਲ…
Read More
ਭਾਖੜਾ-ਬਿਆਸ ਪਾਣੀ ਵੰਡ ਵਿਵਾਦ: ਸਰਬ ਪਾਰਟੀ ਮੀਟਿੰਗ ‘ਚ ਵੱਡੇ ਨੇਤਾ ਗ਼ੈਰਹਾਜ਼ਰ, ਪੰਜਾਬ ਦੀ ਸਿਆਸਤ ‘ਚ ਨਵੇਂ ਸਵਾਲ

ਭਾਖੜਾ-ਬਿਆਸ ਪਾਣੀ ਵੰਡ ਵਿਵਾਦ: ਸਰਬ ਪਾਰਟੀ ਮੀਟਿੰਗ ‘ਚ ਵੱਡੇ ਨੇਤਾ ਗ਼ੈਰਹਾਜ਼ਰ, ਪੰਜਾਬ ਦੀ ਸਿਆਸਤ ‘ਚ ਨਵੇਂ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਹੀਂ ਪੁੱਜੇ। ਸਾਰਿਆਂ ਦੀ ਨਜ਼ਰ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ’ਤੇ ਲੱਗੀ ਹੋਈ ਸੀ ਕਿ ਉਹ ਬੈਠਕ ’ਚ ਹਿੱਸਾ ਲੈਣਗੇ ਜਾਂ ਨਹੀਂ, ਕਿਉਂਕਿ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੇ ਮਤੇ ਤੋਂ ਇਲਾਵਾ ਜਾਖੜ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਏ ਹੋਏ ਹਨ। ਇਸ ਦੇ ਬਾਵਜੂਦ ਜਾਖੜ ਦਿੱਲੀ ਤੋਂ ਬੈਠਕ ’ਚ ਹਿੱਸਾ ਲੈਣ…
Read More
BBMB ਨੇ ਸੱਦ ਲਈ ਐਮਰਜੈਂਸੀ ਮੀਟਿੰਗ, ਮੌਜੂਦਾ ਪਾਣੀ ਸੰਕਟ ਨੂੰ ਦੇਖਦਿਆਂ ਲਿਆ ਫੈਸਲਾ

BBMB ਨੇ ਸੱਦ ਲਈ ਐਮਰਜੈਂਸੀ ਮੀਟਿੰਗ, ਮੌਜੂਦਾ ਪਾਣੀ ਸੰਕਟ ਨੂੰ ਦੇਖਦਿਆਂ ਲਿਆ ਫੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਬਹੁਤ ਭਖਿਆ ਹੋਇਆ ਹੈ। ਇਸ ਦੌਰਾਨ ਜਿਥੇ ਹਰਿਆਣਾ ਲਗਾਤਾਰ ਪਾਣੀ ਦੀ ਮੰਗ ਕਰ ਰਿਹਾ ਹੈ ਤੇ ਸੁਪਰੀਮ ਕੋਰਟ ਤਕ ਪਹੁੰਚ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਉਥੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਇਸੇ ਵਿਚਾਲੇ ਹੁਣ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬੀਬੀਐੱਮਬੀ ਨੇ ਇਸ ਮੁੱਦੇ ਸਬੰਧੀ ਹੁਣ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਬੀਐੱਮਬੀ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਐਮਰਜੈਂਸੀ ਮੀਟਿੰਗ ਸੱਦੀ ਹੈ। ਇਹ…
Read More
ਪਾਣੀਆਂ ਦੇ ਮੁੱਦੇ ‘ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, ਸੀ.ਐਮ ਮਾਨ ਵਲੋਂ ਸੱਦੀ ਆਲ ਪਾਰਟੀ ਮੀਟਿੰਗ ਸ਼ੁਰੂ

ਪਾਣੀਆਂ ਦੇ ਮੁੱਦੇ ‘ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, ਸੀ.ਐਮ ਮਾਨ ਵਲੋਂ ਸੱਦੀ ਆਲ ਪਾਰਟੀ ਮੀਟਿੰਗ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਪਾਣੀਆਂ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜੋ ਕਿ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ 'ਚ ਆਮ ਆਦਮੀ ਪਾਰਟੀ ਤੋਂ ਅਮਨ ਅਰੋੜਾ, ਕਾਂਗਰਸ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਮੌਜੂਦ ਹਨ। ਇਸ ਤੋਂ ਇਲਾਵਾ ਭਾਜਪਾ ਤੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਮੀਟਿੰਗ 'ਚ ਸ਼ਾਮਲ ਹੋਏ ਹਨ। ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ 'ਚ ਮੌਜੂਦ ਹਨ। ਇਸ ਤੋਂ ਇਲਾਵਾ ਬਸਪਾ ਤੋਂ ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਨਛੱਤਰ ਪਾਲ…
Read More
4 ਮਈ ਨੂੰ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੋਈ ਮੁਲਤਵੀ

4 ਮਈ ਨੂੰ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੋਈ ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ 4 ਮਈ ਨੂੰ ਨਿਰਧਾਰਤ ਕੀਤੀ ਗਈ ਬੈਠਕ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਉਸ ਵੇਲੇ ਲਿਆ ਗਿਆ ਹੈ ਜਦੋਂ ਕਿਸਾਨਾਂ ਵੱਲੋਂ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਤੇ ਸਵਾਲ ਚੁੱਕੇ ਸਨ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਸ ਮੀਟਿੰਗ ਵਿੱਚ ਆਪਣੇ ਨੁਮਾਇੰਦਾ ਭੇਜਣ ਦੀ ਇਜਾਜ਼ਤ ਦੇਣ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਿਨਾ ਇਹ ਗੱਲਬਾਤ ਅਧੂਰੀ ਰਹੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਨਕਾਰ ਸਬੰਧੀ ਫੈਸਲੇ…
Read More
ਪਾਣੀ ਦੇ ਮਾਮਲੇ ਤੇ ਸਿਆਸਤ ਭੱਖੀ, ‘ਆਪ’ ਆਈ ਐਕਸ਼ਨ ਮੋਡ ਚ, ਬੀਜੇਪੀ ਨੂੰ ਦਿੱਤੇ ਠੋਕਵੇਂ ਜਵਾਬ!

ਪਾਣੀ ਦੇ ਮਾਮਲੇ ਤੇ ਸਿਆਸਤ ਭੱਖੀ, ‘ਆਪ’ ਆਈ ਐਕਸ਼ਨ ਮੋਡ ਚ, ਬੀਜੇਪੀ ਨੂੰ ਦਿੱਤੇ ਠੋਕਵੇਂ ਜਵਾਬ!

ਪਾਣੀ ਤੇ ਸਿਆਸਤ - ਭਾਜਪਾ/ਆਪ ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ ਨਾਲ ਅੱਜ ਮੁੱਖ ਮੰਤਰੀ ਨੇ ਇੱਥੇ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ ਕਿ ਭਲਕੇ 2 ਮਈ ਨੂੰ ਇਸ ਮਾਮਲੇ ’ਤੇ ਆਲ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਵਿਰੋਧ ਵਿਚਾਲੇ ਹਰਿਆਣਾ ਨੂੰ 8500 ਕਿਊਸਿਕ ਹੋਰ ਪਾਣੀ ਦਿੱਤੇ ਜਾਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ।…
Read More
ਰਾਜਾ ਵੜਿੰਗ ਨੇ ਹਰਿਆਣਾ ਨੂੰ ਪਾਣੀ ਨਾ ਦੇਣ ਦੇ ਮਾਮਲੇ ‘ਚ CM ਤੋਂ ਕੀਤੀ ਸਰਬ ਪਾਰਟੀ ਮੀਟਿੰਗ ਦੀ ਮੰਗ

ਰਾਜਾ ਵੜਿੰਗ ਨੇ ਹਰਿਆਣਾ ਨੂੰ ਪਾਣੀ ਨਾ ਦੇਣ ਦੇ ਮਾਮਲੇ ‘ਚ CM ਤੋਂ ਕੀਤੀ ਸਰਬ ਪਾਰਟੀ ਮੀਟਿੰਗ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚਿਤਾਵਨੀ ਦਿੱਤੀ ਕਿ ਸੂਬੇ ਦੇ ਲੋਕ ਵਾਧੂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦੇਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਉਹ ਹੱਕ ਮਿਲਿਆ ਹੈ ਜਿਸ ਦਾ ਉਹ ਹੱਕਦਾਰ ਸੀ ਅਤੇ ਜਦੋਂ ਪੰਜਾਬ ਕੋਲ ਖੁਦ ਪਾਣੀ ਦੀ ਕਮੀ ਹੈ, ਤਾਂ ਉਹ ਵਾਧੂ ਪਾਣੀ ਨਹੀਂ ਮੰਗ ਸਕਦਾ। ਸੂਬਾ ਕਾਂਗਰਸ ਪ੍ਰਧਾਨ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਇੱਕ ਪ੍ਰਭਾਵਸ਼ਾਲੀ ਰਣਨੀਤੀ ਬਣਾਉਣ ਲਈ ਇੱਕ ਐਮਰਜੈਂਸੀ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। 'ਆਪ' ਵੱਲੋਂ ਵਿਰੋਧ ਪ੍ਰਦਰਸ਼ਨ ਅਤੇ ਧਰਨਾ…
Read More

ਪੰਜਾਬ ਪੁਲੀਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਸ ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਲਹਿਰਾ ਭਵਨ ਵਿੱਚ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਘੋਤਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਲੀਸ ਅਧਿਕਾਰੀਆਂ ਦੇ ਸਤਾਏ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਬਹਾਲੀ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਮੰਗਾਂ ਉਪਰ ਵੀ ਚਰਚਾ ਕੀਤੀ ਗਈ।ਪ੍ਰਧਾਨ ਭੁਪਿੰਦਰ ਸਿੰੰਘ ਘੋਤਰਾ ਨੇ ਕਿਹਾ ਕਿ ਪੰਜਾਬ ਵਿਚ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਦੋਹਰਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੀੜ੍ਹਤ ਮੁਲਾਜ਼ਮ ਅਦਾਲਤਾਂ ਵਲੋਂ ਬਰੀ ਹੋ ਕੀਤੇ ਜਾ ਚੁੱਕੇ ਹਨ, ਉਹਨਾਂ ਨੂੰ ਕਾਨੂੰਨੀ ਤੌਰ ’ਤੇ ਡਿਊਟੀ ਲਈ ਬਹਾਲ ਕਰਨਾ ਲਾਜ਼ਮੀ ਬਣਦਾ ਹੈ ਪਰ ਉੱਚ ਪੁਲੀਸ ਅਧਿਕਾਰੀ ਇਸ ਪਾਸੇ ਰਤੀ ਧਿਆਨ ਨਹੀਂ ਦੇ ਰਹੇ…
Read More
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਪੁੱਸ਼ਟੀ ਕੀਤੀ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਮਤਰਾਲੇ ਵੱਲੋਂ ਉਨ੍ਹਾਂ ਨੂੰ ਐੱਮ. ਐੱਸ. ਪੀ. ਅਤੇ ਹੋਰ ਮੰਗਾਂ ਬਾਰੇ 4 ਮਈ ਨੂੰ ਕੇਂਦਰ ਸਰਕਾਰ ਨਾਲ ਹੋਣ ਜਾ ਰਹੀ ਬੈਠਕ ਲਈ ਅਧਿਕਾਰਤ ਤੌਰ ’ਤੇ ਸੱਦਾ ਮਿਲ ਗਿਆ ਹੈ, ਜਿਸ ’ਚ ਬੈਠਕ ਦਾ ਸਮਾਂ ਤੇ ਸਥਾਨ ਤੈਅ ਕਰਨ ਤੋਂ ਇਲਾਵਾ ਪੰਜਾਬ ਅਤੇ ਕੇਂਦਰ ਸਰਕਾਰ ਦੋਨਾਂ ਦੇ ਨੁਮਾਇੰਦਿਆਂ ਵੱਲੋਂ ਹਿੱਸਾ ਲੈਣ ਦੀ ਗੱਲ ਇਸ ’ਤੇ ਕਿਸਾਨ ਆਗੂ ਡੱਲੇਵਾਲ ਨੇ ਮੋਰਚੇ ਵੱਲੋਂ ਮੰਗ ਰੱਖਦਿਆਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਹਰ ਮਸਲੇ ਦਾ ਹੱਲ ਗੱਲਬਾਤ…
Read More
ਪਹਿਲਗਾਮ ਹਮਲੇ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ

ਪਹਿਲਗਾਮ ਹਮਲੇ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ

ਮੁੱਖ ਮੰਤਰੀ ਨੇ ਦਿੱਤੇ ਸਪੱਸ਼ਟ ਨਿਰਦੇਸ਼, ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਮੁੱਖ ਮੰਤਰੀ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਖੇ ਪਹਿਲਗਾਮ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਹਮਲੇ ਵਿੱਚ ਕਈ ਮਾਸੂਮ ਲੋਕਾਂ ਨੇ ਆਪਣੀਆਂ ਜਾਨਾਂ ਗੁਆ…
Read More
ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਹੋਈ ਹੈ, ਜਿਸ 'ਚ 26 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ ਅਤੇ ਇਕ ਨੇਪਾਲੀ ਨਾਗਰਿਕ ਵੀ ਸ਼ਾਮਲ ਸੀ।  ਰਾਸ਼ਟਰਪਤੀ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ 'ਚ ਬੈਠਕ ਦੀ ਤਸਵੀਰ ਸਾਂਝੀ ਕਰਦੇ ਕਿਹਾ,''ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।'' ਦੱਸਣਯੋਗ…
Read More
ਨੰਗਲ ਸ਼ਹਿਰ ਦੇ ਵਿਕਾਸ ਲਈ ਕੈਬਨਿਟ ਮੰਤਰੀ ਬੈਂਸ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

ਨੰਗਲ ਸ਼ਹਿਰ ਦੇ ਵਿਕਾਸ ਲਈ ਕੈਬਨਿਟ ਮੰਤਰੀ ਬੈਂਸ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿੱਚਰਵਾਰ ਨੂੰ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਬੈਂਸ ਨੇ ਕੇਂਦਰੀ ਮੰਤਰੀ ਨਾਲ ਨੰਗਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ।ਸ੍ਰੀ ਬੈਂਸ ਨੇ ਮੰਗ ਕੀਤੀ ਕਿ ਨੰਗਲ ਤੋਂ ਭਾਖੜਾ ਡੈਮ ਤੱਕ ਜਾਣ ਵਾਲੀ ਪੁਰਾਣੀ ਰੇਲਵੇ ਲਾਈਨ ’ਤੇ ਗਲਾਸ ਰੂਫ਼ ਹੈਰੀਟੇਜ ਟਰੇਨ ਸ਼ੁਰੂ ਕੀਤੀ ਜਾਵੇ। ਨੰਗਲ ਝੀਲ ਦੇ ਨੇੜੇ ਸਥਿਤ ਰਿਵਰ ਵਿਊ ਰੋਡ ਦੇ ਨਜ਼ਦੀਕ ਸੁੰਦਰ ਰਿਵਰ ਫਰੰਟ ਉਸਾਰਿਆ ਜਾਵੇ। ਭਾਖੜਾ ਨੰਗਲ ਡੈਮ ਮਿਊਜ਼ੀਅਮ ਦੀ ਉਸਾਰੀ ਕੀਤੀ ਜਾਵੇ। ਇਸ ਤੋਂ ਇਲਾਵਾ ਨੰਗਲ ਵਿਖੇ ਸਿਨੇਮਾ ਘਰ, ਸ਼ਾਪਿੰਗ ਕੰਪਲੈਕਸ ਜ਼ੋਨ ਦੀ ਸਥਾਪਨਾ…
Read More
ਮਨ ਮੁਟਾਵ ਦੀਆਂ ਅਟਕਲਾਂ ਦਰਮਿਆਨ ਆਸ਼ੂ ਦੇ ਘਰ ਪਹੁੰਚੇ ਰਾਜਾ ਵੜਿੰਗ, ਮੁਲਾਕਾਤ ਬਿਨਾਂ ਵਾਪਸ ਮੁੜੇ

ਮਨ ਮੁਟਾਵ ਦੀਆਂ ਅਟਕਲਾਂ ਦਰਮਿਆਨ ਆਸ਼ੂ ਦੇ ਘਰ ਪਹੁੰਚੇ ਰਾਜਾ ਵੜਿੰਗ, ਮੁਲਾਕਾਤ ਬਿਨਾਂ ਵਾਪਸ ਮੁੜੇ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੁਧਿਆਣਾ ਪੱਛਮੀ ਤੋਂ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਾਲੇ ਮਨ ਮੁਟਾਵ ਦੀਆਂ ਅਟਕਲਾਂ ਵਿਚਾਲੇ ਦੇਰ ਸ਼ਾਮ ਵੜਿੰਗ ਆਸ਼ੂ ਦੇ ਘਰੇ ਪਹੁੰਚੇ। ਹਾਲਾਂਕਿ ਆਸ਼ੂ ਦੇ ਨਾ ਹੋਣ ਕਰਕੇ ਉਹਨਾਂ ਨੂੰ ਵਾਪਸ ਜਾਣਾ ਪਿਆ। ਪਾਰਟੀ ਦੇ ਸੂਬਾ ਸਹਿ ਇੰਚਾਰਜ ਰਵਿੰਦਰ ਉੱਤਮਰਾਓ ਦਲਵੀ ਨੇ ਦੱਸਿਆ ਕਿ ਉਹ ਵੀ ਬੁੜਿੰਗ ਦੇ ਨਾਲ ਮੌਜੂਦ ਸਨ ਅਤੇ ਉਨਾਂ ਨੇ ਕਰੀਬ ਅੱਧਾ ਘੰਟਾ ਆਸ਼ੂ ਦਾ ਇੰਤਜ਼ਾਰ ਕੀਤਾ ਜਿਸ ਤੋਂ ਬਾਅਦ ਵੜਿੰਗ ਚਲੇ ਗਏ। ਦੋਵੇਂ ਆਗੂਆਂ ਵਿਚਾਲੇ ਕੱਲ ਮੀਟਿੰਗ ਹੋਵੇਗੀ। ਇਸ ਸਬੰਧੀ ਰਾਜਾ…
Read More
ਬੰਗਲਾਦੇਸ਼ ‘ਚ ਤਖ਼ਤਪਲਟੇ ਤੋਂ ਬਾਅਦ ਯੂਨਸ ਦੀ ਮੋਦੀ ਨਾਲ ਪਹਿਲੀ ਮੁਲਾਕਾਤ!

ਬੰਗਲਾਦੇਸ਼ ‘ਚ ਤਖ਼ਤਪਲਟੇ ਤੋਂ ਬਾਅਦ ਯੂਨਸ ਦੀ ਮੋਦੀ ਨਾਲ ਪਹਿਲੀ ਮੁਲਾਕਾਤ!

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਦੀ ਬੈਂਕਾਕ ਵਿੱਚ BIMSTEC ਸਿਖਰ ਸੰਮੇਲਨ ਦੌਰਾਨ ਇੱਕ ਅਹਮ ਮੁਲਾਕਾਤ ਹੋਈ। ਜ਼ਿਕਰਯੋਗ ਹੈ ਕਿ ਜਦੋਂ ਪਿਛਲੇ ਸਾਲ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਇਆ ਗਿਆ ਸੀ ਅਤੇ ਭਾਰਤ ਵੱਲੋਂ ਹਸੀਨਾ ਨੂੰ ਸਿਆਸੀ ਸ਼ਰਣ ਦਿੱਤੇ ਜਾਣ ਕਾਰਨ ਦੋਵਾਂ ਦੇਸ਼ਾਂ ਵਿਚ ਤਣਾਅ ਦਾ ਮਾਹੌਲ ਬਣ ਗਿਆ ਸੀ। ਇਹ ਦੋਵਾਂ ਨੇਤਾਵਾਂ ਵਿਚਕਾਰ ਪਹਿਲੀ ਰੱਸਮੀ ਗੱਲਬਾਤ ਸੀ। ਇਸ ਤਰ੍ਹਾਂ ਇਹ ਮੁਲਾਕਾਤ ਦੋਹਾਂ ਦੇਸ਼ਾਂ ਵਿਚਕਾਰ ਭਰੋਸੇ ਅਤੇ ਰਿਸ਼ਤਿਆਂ ਨੂੰ ਦੁਬਾਰਾ ਮਜ਼ਬੂਤ ਕਰਨ ਵੱਲ ਇੱਕ ਕਦਮ ਮੰਨੀ ਜਾ ਰਹੀ ਹੈ।ਇਸ ਤੋਂ ਪਹਿਲਾਂ ਭਾਰਤ ਦੀ ਸੰਸਦ…
Read More
ਲੁਧਿਆਣਾ: ਉਪ ਚੋਣ ਲਈ CM ਮਾਨ ਤੇ ਕੇਜਰੀਵਾਲ ਦੀ ਅਹਿਮ ਮੀਟਿੰਗ

ਲੁਧਿਆਣਾ: ਉਪ ਚੋਣ ਲਈ CM ਮਾਨ ਤੇ ਕੇਜਰੀਵਾਲ ਦੀ ਅਹਿਮ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ 1 ਅਪ੍ਰੈਲ ਨੂੰ CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲੁਧਿਆਣਾ ਪਹੁੰਚ ਰਹੇ ਹਨ। ਉਹ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਉਪ ਚੋਣ ਸੰਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਲਗਭਗ 2 ਤੋਂ 3 ਘੰਟੇ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਨਸ਼ਿਆਂ ਵਿਰੁੱਧ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ, ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨੂੰ ਮਿਲਣਗੇ। 3 ਅਪ੍ਰੈਲ ਨੂੰ ਆਈ.ਟੀ.ਆਈ. ਕਾਲਜ ਵਿੱਚ ਨਵੀਆਂ ਮਸ਼ੀਨਾਂ ਦੇਖਣ ਨੂੰ ਮਿਲਣਗੀਆਂ।ਤੁਹਾਨੂੰ ਦੱਸ ਦੇਈਏ ਕਿ CM ਮਾਨ ਅਤੇ ਕੇਜਰੀਵਾਲ ਲਗਾਤਾਰ ਸ਼ਹਿਰ ਦਾ ਦੌਰਾ ਕਰ ਰਹੇ ਹਨ, ਜਿਸ ਕਾਰਨ…
Read More
ਟਰੰਪ ਨੇ ਮੋਦੀ ਨੂੰ ਦੱਸਿਆ ‘ਸਮਾਰਟ ਆਦਮੀ’, ਭਾਰਤ ਨਾਲ ਟੈਕਸ ਗੱਲਬਾਤ ਉੱਤੇ ਦਿੱਤਾ ਬਿਆਨ

ਟਰੰਪ ਨੇ ਮੋਦੀ ਨੂੰ ਦੱਸਿਆ ‘ਸਮਾਰਟ ਆਦਮੀ’, ਭਾਰਤ ਨਾਲ ਟੈਕਸ ਗੱਲਬਾਤ ਉੱਤੇ ਦਿੱਤਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ "ਬਹੁਤ ਹੀ ਸਮਾਰਟ ਆਦਮੀ" ਅਤੇ "ਇੱਕ ਚੰਗਾ ਦੋਸਤ" ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ। ਇਹ ਟਿੱਪਣੀਆਂ ਮਹੱਤਵਪੂਰਨ ਮੰਨੀਆਂ ਜਾ ਜਾਰੀਆਂ ਹਨ, ਕਿਉਂਕਿ ਟਰੰਪ ਨੇ ਵਾਰ-ਵਾਰ ਭਾਰਤ ਅਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੀ ਆਲੋਚਨਾ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ।’’ ਟਰੰਪ ਨੇ…
Read More
ਕੈਨੇਡਾ ਦੀਆਂ ਚੋਣਾਂ ਤੋਂ ਬਾਅਦ ਟਰੰਪ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦੀ ਮੁਲਾਕਾਤ ਤੈਅ

ਕੈਨੇਡਾ ਦੀਆਂ ਚੋਣਾਂ ਤੋਂ ਬਾਅਦ ਟਰੰਪ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦੀ ਮੁਲਾਕਾਤ ਤੈਅ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਮੁਲਾਕਾਤ ਤੈਅ ਹੋਈ ਹੈ। ਇਸ ਸੰਬੰਧੀ ਘੋਸ਼ਣਾ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟ੍ਰੂਥ ਸੋਸ਼ਲ' 'ਤੇ ਸ਼ੁੱਕਰਵਾਰ ਨੂੰ ਕੀਤੀ। ਇਹ ਮੁਲਾਕਾਤ ਇੱਕ ਅਹਿਮ ਵਕਤ ‘ਤੇ ਹੋ ਰਹੀ ਹੈ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤਣਾਅ ਨਵੇਂ ਸਤਰ ‘ਤੇ ਪਹੁੰਚ ਗਿਆ ਹੈ। ਹਾਲ ਹੀ ਵਿਚ ਟਰੰਪ ਨੇ 25% ਟੈਕਸ ਆਯਾਤ ਕੀਤੇ ਜਾ ਰਹੇ ਕਾਰਾਂ ਅਤੇ ਆਟੋ ਪਾਰਟਸ ‘ਤੇ ਲਗਾਉਣ ਦਾ ਐਲਾਨ ਕੀਤਾ, ਜਿਸ ਨੂੰ ਪ੍ਰਧਾਨ ਮੰਤਰੀ ਕਾਰਨੀ ਨੇ "ਕਨੇਡੀਆਈ ਆਟੋ-ਕਰਮਚਾਰੀਆਂ ‘ਤੇ ਸਿੱਧਾ ਹਮਲਾ" ਅਤੇ "USMCA ਵਪਾਰ ਸਮਝੌਤੇ ਦੀ ਉਲੰਘਣਾ" ਕਰਾਰ…
Read More
ਪੰਜਾਬ ਸਰਕਾਰ ਵੱਲੋਂ SKM ਅਤੇ BKU ਉਗਰਾਹਾਂ ਨੂੰ ਮਿਲਿਆ ਮੀਟਿੰਗ ਦਾ ਸੱਦਾ

ਪੰਜਾਬ ਸਰਕਾਰ ਵੱਲੋਂ SKM ਅਤੇ BKU ਉਗਰਾਹਾਂ ਨੂੰ ਮਿਲਿਆ ਮੀਟਿੰਗ ਦਾ ਸੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਮਿਲ ਗਿਆ ਹੈ। 21 ਮਾਰਚ ਨੂੰ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਵਿਚ ਇਹ ਮੀਟਿੰਗ ਹੋਵੇਗੀ।
Read More
ਭੁਪੇਸ਼ ਬਘੇਲ ਦੀ ਵਿਧਾਇਕਾਂ ਨਾਲ ਦਿੱਲੀ ‘ਚ ਮਹੱਤਵਪੂਰਨ ਮੀਟਿੰਗ

ਭੁਪੇਸ਼ ਬਘੇਲ ਦੀ ਵਿਧਾਇਕਾਂ ਨਾਲ ਦਿੱਲੀ ‘ਚ ਮਹੱਤਵਪੂਰਨ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਬਾਅਦ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੇਂ ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਅੱਜ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਦਿੱਲੀ ਵਿੱਚ ਹੋਵੇਗੀ। ਇਸ ਵਿੱਚ 21 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਦੇ ਬਜਟ ਸੈਸ਼ਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਟਿਪਸ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੀਟਿੰਗ ਵਿੱਚ ਹਾਜ਼ਰ ਹੋਣਗੇ। ਮੀਟਿੰਗ ਲਈ ਜ਼ਿਆਦਾਤਰ ਵਿਧਾਇਕ ਪਹਿਲਾਂ ਹੀ ਦਿੱਲੀ ਪਹੁੰਚ ਚੁੱਕੇ ਹਨ।ਕਾਂਗਰਸ ਇਸ ਸਮੇਂ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ…
Read More
ਦਿੱਲੀ ਮੀਟਿੰਗ ਮਗਰੋਂ ਭੁਪੇਸ਼ ਬਘੇਲ ਨੇ ਪੰਜਾਬ ਦੇ ਮੁੱਦਿਆਂ ‘ਤੇ ਦਿੱਤਾ ਬਿਆਨ

ਦਿੱਲੀ ਮੀਟਿੰਗ ਮਗਰੋਂ ਭੁਪੇਸ਼ ਬਘੇਲ ਨੇ ਪੰਜਾਬ ਦੇ ਮੁੱਦਿਆਂ ‘ਤੇ ਦਿੱਤਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ ਹੈ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਵਿਚ ਪੰਜਾਬ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
Read More
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਲਏ ਜਾਣਗੇ ਵੱਡੇ ਫ਼ੈਸਲੇ

17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਲਏ ਜਾਣਗੇ ਵੱਡੇ ਫ਼ੈਸਲੇ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉੱਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।  ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾਣਗੇ। 
Read More
ਪੀਐਮ ਜਸਟਿਨ ਟਰੂਡੋ ਕਿੰਗ ਚਾਰਲਸ ਨਾਲ ਕਰਨਗੇ ਮੁਲਾਕਾਤ, ਡੋਨਾਲਡ ਟਰੰਪ ਦੀ ਧਮਕੀ ਉਤੇ ਹੋਵੇਗੀ ਗੱਲਬਾਤ

ਪੀਐਮ ਜਸਟਿਨ ਟਰੂਡੋ ਕਿੰਗ ਚਾਰਲਸ ਨਾਲ ਕਰਨਗੇ ਮੁਲਾਕਾਤ, ਡੋਨਾਲਡ ਟਰੰਪ ਦੀ ਧਮਕੀ ਉਤੇ ਹੋਵੇਗੀ ਗੱਲਬਾਤ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਬ੍ਰਿਟੇਨ ਦੇ ਰਾਜਾ ਚਾਰਲਸ ਤੀਜੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਟਰੂਡੋ ਉਨ੍ਹਾਂ ਨਾਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੈਨੇਡਾ ਨੂੰ 51ਵਾਂ ਰਾਜ ਬਣਾਉਣ ਦੀਆਂ "ਧਮਕੀਆਂ" ਬਾਰੇ ਚਰਚਾ ਕਰਨਗੇ। ਕੈਨੇਡਾ ਨੂੰ ਅਮਰੀਕਾ ਵਿੱਚ ਮਿਲਾਉਣ ਦੀਆਂ ਟਰੰਪ ਦੀਆਂ ਧਮਕੀਆਂ 'ਤੇ ਚੁੱਪ ਰਹਿਣ ਲਈ ਮਹਾਰਾਜਾ ਦੀ ਕੈਨੇਡਾ ਵਿੱਚ ਆਲੋਚਨਾ ਕੀਤੀ ਗਈ ਹੈ। ਟਰੂਡੋ ਨੇ ਐਤਵਾਰ ਨੂੰ ਲੰਡਨ ਵਿੱਚ ਕਿਹਾ ਕਿ ਉਹ ਚਾਰਲਸ ਨਾਲ ਕੈਨੇਡੀਅਨਾਂ ਨਾਲ ਸਬੰਧਤ ਮਹੱਤਵਪੂਰਨ ਮਾਮਲਿਆਂ 'ਤੇ ਚਰਚਾ ਕਰਨਗੇ। ਉਨ੍ਹਾਂ ਕਿਹਾ, "ਇਸ ਸਮੇਂ ਕੈਨੇਡੀਅਨਾਂ ਲਈ ਆਪਣੀ ਪ੍ਰਭੂਸੱਤਾ ਅਤੇ ਇੱਕ ਰਾਸ਼ਟਰ ਵਜੋਂ ਆਪਣੀ ਆਜ਼ਾਦੀ ਲਈ ਖੜ੍ਹੇ ਹੋਣ ਤੋਂ ਵੱਧ ਮਹੱਤਵਪੂਰਨ…
Read More
ਪੰਜਾਬ ਦੇ ਭਗਵੰਤ ਮਾਨ ਅੱਜ SKM ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਭਗਵੰਤ ਮਾਨ ਅੱਜ SKM ਨਾਲ ਕਰਨਗੇ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ, ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦੌਰਾਨ, ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ SKM ਆਗੂਆਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿੱਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਕਿਸਾਨ ਦੁਪਹਿਰ 12 ਵਜੇ ਤਕ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਉਹ ਸ਼ਾਮ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਣਗੇ। ਜੇਕਰ ਮੀਟਿੰਗ ਵਿੱਚ ਮੰਗਾਂ 'ਤੇ ਸਹਿਮਤੀ ਬਣ ਜਾਂਦੀ…
Read More
ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਵੀਅਤਨਾਮੀ ਵਫ਼ਦ ਨਾਲ ਮੀਟਿੰਗ

ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਵੀਅਤਨਾਮੀ ਵਫ਼ਦ ਨਾਲ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਮਾਰਕਫੈੱਡ, ਮਿਲਕਫ਼ੈਡ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਉਤਪਾਦਾਂ ਨੂੰ ਵੀਅਤਨਾਮ ਭੇਜਣ ਲਈ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਐਮਐਸਐਮਈ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਵੀਅਤਨਾਮੀ ਵਫ਼ਦ ਨਾਲ ਫੂਡ ਕਮਿਸ਼ਨ ਦੀ ਇੱਕ ਮੀਟਿੰਗ ਦਿੱਲੀ ਵਿੱਖੇ ਹੋਈ ਹੈ ਜਿਸ ਵਿੱਚ ਵੀਅਤਨਾਮ ਨੂੰ ਪੰਜਾਬ ਦੇ ਉੱਚ ਪੱਧਰੀ ਅਦਾਰਿਆਂ ਦੇ ਫਲਾਂ, ਸਬਜ਼ੀਆਂ, ਸ਼ਹਿਦ ਅਤੇ ਹੋਰ ਅਨਾਜ ਪਦਾਰਥਾਂ ਦੀ ਨਿਰਯਾਤ ਸਬੰਧੀ ਗੱਲਬਾਤ ਕੀਤੀ ਗਈ ਹੈ। ਇਹ ਮੀਟਿੰਗ ਐੱਮਐੱਸਐੱਮਈ ਵਿਭਾਗ ਦਿੱਲੀ ਦੇ ਉੱਪ ਪ੍ਰਧਾਨ ਸ੍ਰੀ ਦਲਾਲ ਅਤੇ ਪੰਜਾਬ ਇੰਚਾਰਜ ਸ਼ਵਿੰਦਰ ਸਿੰਘ ਮਿਨਹਾਸ ਦੇ…
Read More
ਮੁੱਖ ਮੰਤਰੀ 3 ਨੂੰ ਕਰਨਗੇ ਕਿਸਾਨਾਂ ਨਾਲ ਮੀਟਿੰਗ!

ਮੁੱਖ ਮੰਤਰੀ 3 ਨੂੰ ਕਰਨਗੇ ਕਿਸਾਨਾਂ ਨਾਲ ਮੀਟਿੰਗ!

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਨਾਲ 3 ਮਾਰਚ ਨੂੰ ਮੀਟਿੰਗ ਰੱਖ ਲਈ ਹੈ।ਇਹ ਮੀਟਿੰਗ 3 ਮਾਰਚ ਨੂੰ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਲਿਖ ਦਿੱਤਾ ਹੈ।ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨਾਲ ਕਿਸਾਨੀ…
Read More
ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਤਹਿਤ ਚੰਡੀਗੜ੍ਹ ’ਚ 5 ਮਾਰਚ ਨੂੰ ਅਣਮਿਥੇ ਸਮੇਂ ਲਈ ਲੱਗ ਰਹੇ ਕਿਸਾਨ ਮੋਰਚੇ ਵਿੱਚ ਮਾਲਵੇ ਅਤੇ ਮਾਝੇ ਦੁਆਬੇ ਚੋਂ ਪੰਜਾਬ ਕਿਸਾਨ ਯੂਨੀਅਨ ਦੀਆਂ ਸੈਂਕੜੇ ਟਰੈਕਟਰ ਟਰਾਲੀਆਂ ਪਹੁੰਚਣਗੀਆਂ। ਉਹ ਅੱਜ ਇਥੇ ਜਥੇਬੰਦੀ ਦੀ ਮਾਲਵਾ ਜ਼ੋਨ ਦੀ ਮੀਟਿੰਗ ਦੌਰਾਨ ਜੁੜੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਰਸਦ ਇਕੱਠਾ ਕਰਨ ਅਤੇ ਸਾਧਨਾਂ ਦੀ ਗਿਣਤੀ ਦੇ ਵੇਰਵੇ ਲਗਪਗ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ…
Read More
ਵਾਸ਼ਿੰਗਟਨ ‘ਚ ਟਰੰਪ ਤੇ ਜ਼ੇਲੈਂਸਕੀ ਦੀ ਮੁਲਾਕਾਤ, ਤਕਰਾਰ ‘ਚ ਬਦਲੀ

ਵਾਸ਼ਿੰਗਟਨ ‘ਚ ਟਰੰਪ ਤੇ ਜ਼ੇਲੈਂਸਕੀ ਦੀ ਮੁਲਾਕਾਤ, ਤਕਰਾਰ ‘ਚ ਬਦਲੀ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਵਾਸ਼ਿੰਗਟਨ 'ਚ ਮੁਲਾਕਾਤ ਦੌਰਾਨ ਤਕਰਾਰ ਹੋ ਗਈ। ਟਰੰਪ ਨੇ ਯੂਕਰੇਨ 'ਤੇ ਤਿੱਖੇ ਪ੍ਰਸ਼ਨ ਚੁੱਕਦੇ ਹੋਏ ਕਿਹਾ ਕਿ ਤੁਸੀਂ ਰੂਸ ਨਾਲ ਜੰਗ ਨਹੀਂ ਜਿੱਤ ਸਕਦੇ। ਤੁਹਾਡਾ ਰਵੱਈਆ ਸਮਝੌਤਾ ਕਰਨ ਵਾਲਾ ਨਹੀਂ ਹੈ। ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਵੀ ਜ਼ੇਲੈਂਸਕੀ ਨੂੰ "ਅਨਾਦਰ ਕਰਨ ਵਾਲਾ ਦੱਸਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਜ਼ੇਲੈਂਸਕੀ ਨੇ ਟਰੰਪ ਨੂੰ ਕਿਹਾ ਕਿ ਉਹ ਰੂਸ ਦੇ ਰਾਸ਼ਟਰਪਤੀ ਪੂਤਿਨ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੇ ਹੱਕ 'ਚ ਨਹੀਂ ਹਨ।ਟਰੰਪ ਨੇ ਉਨ੍ਹਾਂ ਨੂੰ ਸਮਝਾਉਂਦੇ ਹੋਏ ਕਿਹਾ, "ਜੇਕਰ ਮੈਂ ਰੂਸ ਤੇ ਯੂਕਰੇਨ ਦੇ ਵਿਚਕਾਰ…
Read More
ਸੰਯੁਕਤ ਕਿਸਾਨ ਮੋਰਚੇ ਦੀਆਂ ਦੋਵਾਂ ਧਿਰਾਂ ਵਿਚਾਲੇ ਪੂਰੀ ਏਕਤਾ ਅਜੇ ਵੀ ਨਹੀਂ, ਘੱਟੋ-ਘੱਟ ਸਾਂਝ ‘ਤੇ ਗੱਲਬਾਤ ਜਾਰੀ

ਸੰਯੁਕਤ ਕਿਸਾਨ ਮੋਰਚੇ ਦੀਆਂ ਦੋਵਾਂ ਧਿਰਾਂ ਵਿਚਾਲੇ ਪੂਰੀ ਏਕਤਾ ਅਜੇ ਵੀ ਨਹੀਂ, ਘੱਟੋ-ਘੱਟ ਸਾਂਝ ‘ਤੇ ਗੱਲਬਾਤ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੀਆਂ ਦੋਵੇਂ ਧਿਰਾਂ (ਗ਼ੈਰ-ਸਿਆਸੀ ਅਤੇ ਸਿਆਸੀ) ਵਿਚਾਲੇ ਪੂਰੀ ਏਕਤਾ ਬਣਾਉਣ ਦੀ ਕੋਸ਼ਿਸ਼ ਅਜੇ ਵੀ ਨਾਕਾਮ ਰਹੀ। ਵੀਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਹੋਈ ਬੈਠਕ ‘ਚ ਦੋਵੇਂ ਧਿਰਾਂ ਦੇ 20 ਤੋਂ ਵੱਧ ਆਗੂ ਸ਼ਾਮਲ ਹੋਏ। ਬੈਠਕ ‘ਚ ਮੰਨਿਆ ਗਿਆ ਕਿ ਦੋਵੇਂ ਧਿਰਾਂ ਪੂਰੀ ਤਰ੍ਹਾਂ ਇਕ ਨਹੀਂ ਹੋ ਸਕਦੀਆਂ, ਪਰ ਕਿਸਾਨੀ ਮੁੱਦਿਆਂ ‘ਤੇ ਇੱਕੋ ਜਿਹੇ ਵਿਚਾਰ ਹੋਣ ‘ਤੇ ਗੱਲਬਾਤ ਜਾਰੀ ਰਹੇਗੀ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਤਭੇਦਾਂ ‘ਤੇ ਚਰਚਾ ਹੋਈ ਅਤੇ ਅੰਦਰੂਨੀ ਬੈਠਕਾਂ ‘ਚ ਹੋਰ ਵਿਚਾਰਵਟਾਂ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਲੈ ਕੇ…
Read More
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਰਣਨੀਤੀ ਬਣਾਈ ਜਾਵੇਗੀ। ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਜ਼ਿਲ੍ਹਿਆਂ ਵਿੱਚ ਕੁਝ ਦਿਨ ਪਹਿਲਾਂ ਹੀ ਨਵੇਂ ਐਸਐਸਪੀ ਅਤੇ ਡੀਸੀ ਨਿਯੁਕਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ…
Read More
ਐਮਐਸਪੀ ਗਰੰਟੀ ਕਾਨੂੰਨ ਹੀ ਇੱਕੋ ਇੱਕ ਹੱਲ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਐਮਐਸਪੀ ਗਰੰਟੀ ਕਾਨੂੰਨ ਹੀ ਇੱਕੋ ਇੱਕ ਹੱਲ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਖਨੌਰੀ : ਕੇਂਦਰ ਅਤੇ ਕਿਸਾਨਾਂ ਵਿਚਕਾਰ ਅੱਜ ਉਨ੍ਹਾਂ ਦੀਆਂ ਮੰਗਾ ਨੂੰ ਲੈ ਮੀਟਿੰਗ ਕੀਤੀ ਗਈ ਹੈ। ਜਿਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਿਲ ਹੋਏ। ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਪ੍ਰਾਈਵੇਟ ਐਂਬੂਲੈਂਸ ਵਿਚ ਲਿਜਾਇਆ ਹੈ ਗਿਆ। ਮੀਟਿੰਗ ਤੋਂ ਪਹਿਲਾ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕੀ "ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅਸੀਂ ਸਰਕਾਰ ਨੂੰ ਅਪੀਲ ਕਰਾਂਗੇ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਤੋਂ ਵਿਚਾਲੇ ਦੇ ਰਸਤੇ ’ਤੇ ਕੋਈ ਸਹਿਮਤੀ ਨਹੀਂ ਹੋਵੇਗੀ, ਸਹਿਮਤੀ ਸਿਰਫ ਕਿਸਾਨਾਂ ਦੀ ਮੰਗ ਐੱਮ. ਐੱਸ. ਪੀ.…
Read More
ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੀਐਮ ਮੋਦੀ ਨਾਲ ਰੇਖਾ ਗੁਪਤਾ ਦੀ ਮੁਲਾਕਾਤ!

ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੀਐਮ ਮੋਦੀ ਨਾਲ ਰੇਖਾ ਗੁਪਤਾ ਦੀ ਮੁਲਾਕਾਤ!

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਹੁੰ ਚੁੱਕਣ ਤੋਂ ਬਾਅਦ ਹੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ, ਦਿੱਲੀ ਸਰਕਾਰ ਕਈ ਮੁੱਦਿਆਂ 'ਤੇ ਸਰਗਰਮ ਹੋ ਗਈ ਹੈ। ਇਸ ਦੌਰਾਨ ਰੇਖਾ ਗੁਪਤਾ ਵੀ ਪ੍ਰਧਾਨ ਮੰਤਰੀ ਨਿਵਾਸ ਪਹੁੰਚ ਚੁੱਕੀ ਹੈ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਰੇਖਾ ਗੁਪਤਾ ਨੇ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਜਨਤਾ ਨਾਲ ਗੱਲਬਾਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਉਸਦੇ ਘਰ ਦੇ ਬਾਹਰ ਬਹੁਤ ਵੱਡੀ ਭੀੜ ਇਕੱਠੀ ਹੋ ਗਈ ਸੀ। ਉਸਨੇ ਕਿਹਾ ਕਿ ਮੈਨੂੰ ਤੁਹਾਡੇ ਸਾਰਿਆਂ ਦਾ ਆਸ਼ੀਰਵਾਦ ਚਾਹੀਦਾ ਹੈ ਅਤੇ ਮੈਂ ਤੁਹਾਡੇ ਸਾਰਿਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ…
Read More
22-2-25 ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੰਡੀਗੜ੍ਹ ਸੈਕਟਰ-26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਮੀਟਿੰਗ !

22-2-25 ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੰਡੀਗੜ੍ਹ ਸੈਕਟਰ-26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਮੀਟਿੰਗ !

ਨੈਸ਼ਨਲ ਟਾਈਮਜ਼ ਬਿਊਰੋ :- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਵੱਲੋਂ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਭਲਕੇ 22 ਫਰਵਰੀ ਸ਼ਾਮ 6 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ (ਐਮਜੀਐਸਆਈਪੀਏ), ਸੈਕਟਰ-26, ਚੰਡੀਗੜ੍ਹ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਤੁਹਾਨੂੰ ਮੀਟਿੰਗ ਵਿੱਚ ਦਿਲੋਂ ਸੱਦਾ ਦਿੱਤਾ ਜਾਂਦਾ ਹੈ, ਕਿਰਪਾ ਕਰਕੇ ਨਿਰਧਾਰਤ ਸਮੇਂ ‘ਤੇ ਹਾਜ਼ਰ ਹੋਵੋ। ਦਿੱਲੀ ‘ਚ ਕਿਸਾਨਾਂ ਵੱਲੋਂ ਮੀਟਿੰਗ ਦੀ ਮੰਗ ਉਠਾਈ ਗਈ ਸੀ ਪਰ ਮੀਟਿੰਗ ਚੰਡੀਗੜ੍ਹ ‘ਚ ਹੀ ਕਰਨ ਦਾ ਫੈਸਲਾ ਕੀਤਾ ਗਿਆ…
Read More
ਚੰਡੀਗੜ੍ਹ ਚ ਕਿਸਾਨਾਂ ਨਾਲ ਕੇਂਦਰ ਦੀ 6ਵੀਂ ਮੀਟਿੰਗ 22 ਫਰਵਰੀ ਨੂੰ ਹੋਵੇਗੀ!

ਚੰਡੀਗੜ੍ਹ ਚ ਕਿਸਾਨਾਂ ਨਾਲ ਕੇਂਦਰ ਦੀ 6ਵੀਂ ਮੀਟਿੰਗ 22 ਫਰਵਰੀ ਨੂੰ ਹੋਵੇਗੀ!

ਨੇਸ਼ਨਲ ਟਾਈਮਜ਼ ਬਿਊਰੋ:- ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ 22 ਫਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 14 ਫਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ।ਉਧਰ ਦੂਜੇ ਪਾਸੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 87…
Read More
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ‘ਚ ਹੋਵੇਗੀ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ‘ਚ ਹੋਵੇਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਕੇਂਦਰ ਸਰਕਾਰ ਅਤੇ ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਅਗਲੀ ਮੁਲਾਕਾਤ 22 ਫਰਵਰੀ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ, ਜਿਵੇਂ ਕਿ ਗਰੇਂਟੀਸ਼ੁਦਾ MSP (ਘੱਟੋ-ਘੱਟ ਸਮਰਥਨ ਮੁੱਲ), ਲੰਬੇ ਸਮੇਂ ਲਈ ਕਿਸਾਨਾਂ ਦੇ ਹੱਕਾਂ ਦੀ ਸੁਰੱਖਿਆ, ਅਤੇ ਹੋਰ ਮੁੱਦਿਆਂ ‘ਤੇ ਗੰਭੀਰ ਚਰਚਾ ਹੋਣ ਦੀ ਉਮੀਦ ਹੈ। ਉਥੇ ਹੀ, ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਕਿਸਾਨ ਆਗੂ ਅਤੇ ਸਰਕਾਰ ਦੇ ਵਿਚਕਾਰ ਕੁਝ ਮੱਦੇ ਉੱਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਆਗੂ ਆਗਾਮੀ ਮੀਟਿੰਗ ‘ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦੇ ਚੁੱਕੇ…
Read More
ਰੂਸ ਅਤੇ ਅਮਰੀਕਾ ਵਿਚਕਾਰ ਅੱਜ ਸਭ ਤੋਂ ਵੱਡੀ ਮੁਲਾਕਾਤ, ਕੀ ਪੁਤਿਨ ਅਤੇ ਟਰੰਪ ਕੋਈ ਫੈਸਲਾ ਲੈਣਗੇ?

ਰੂਸ ਅਤੇ ਅਮਰੀਕਾ ਵਿਚਕਾਰ ਅੱਜ ਸਭ ਤੋਂ ਵੱਡੀ ਮੁਲਾਕਾਤ, ਕੀ ਪੁਤਿਨ ਅਤੇ ਟਰੰਪ ਕੋਈ ਫੈਸਲਾ ਲੈਣਗੇ?

ਯੂਕਰੇਨ ਦੇ ਭਵਿੱਖ ਦਾ ਫੈਸਲਾ ਸਾਊਦੀ ਅਰਬ ਵਿੱਚ ਹੋਵੇਗਾ ਨੈਸ਼ਨਲ ਟਾਈਮਜ਼ ਬਿਊਰੋ :- ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਰੂਸੀ ਅਤੇ ਅਮਰੀਕੀ ਅਧਿਕਾਰੀ ਸਾਊਦੀ ਅਰਬ ਵਿੱਚ ਮਿਲਣਗੇ। ਰਿਪੋਰਟਾਂ ਅਨੁਸਾਰ, ਰੂਸੀ ਵਿਦੇਸ਼ ਮੰਤਰੀ ਅਮਰੀਕੀ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ, ਪਰ ਯੂਕਰੇਨ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਇਸ ਦੌਰਾਨ, ਪੁਤਿਨ ਅਤੇ ਟਰੰਪ ਵਿਚਕਾਰ ਸੰਭਾਵਿਤ ਮੁਲਾਕਾਤ ਬਾਰੇ ਵੀ ਅੰਦਾਜੇ ਲਗਾਏ ਜਾ ਰਹੇ ਹਨ। ਹਾਈਲਾਈਟਸ ਯੂਕਰੇਨ ਯੁੱਧ 'ਤੇ ਸਾਊਦੀ ਅਰਬ ਵਿੱਚ ਰੂਸ-ਅਮਰੀਕਾ ਦੀ ਮੀਟਿੰਗ ਹੋਵੇਗੀ ਯੂਕਰੇਨ ਨੂੰ ਮੀਟਿੰਗ ਵਿੱਚ ਸੱਦਾ ਨਹੀਂ ਦਿੱਤਾ ਗਿਆ ਸੀ ਪੁਤਿਨ-ਟਰੰਪ ਦੀ ਸੰਭਾਵਿਤ ਮੁਲਾਕਾਤ ਬਾਰੇ ਅਟਕਲਾਂ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਮੰਗਲਵਾਰ ਨੂੰ ਸਾਊਦੀ…
Read More
PM ਮੋਦੀ ਦੀ ਅਗਵਾਈ ‘ਚ CEC ਨੂੰ ਲੈ ਕੇ ਮੀਟਿੰਗ ‘ਚ ਪੁੱਜੇ ਰਾਹੁਲ ਗਾਂਧੀ, ਕਾਂਗਰਸ ਬੋਲੀ-ਸੰਤੁਲਿਤ ਹੋਵੇ ਫੈਸਲਾ

PM ਮੋਦੀ ਦੀ ਅਗਵਾਈ ‘ਚ CEC ਨੂੰ ਲੈ ਕੇ ਮੀਟਿੰਗ ‘ਚ ਪੁੱਜੇ ਰਾਹੁਲ ਗਾਂਧੀ, ਕਾਂਗਰਸ ਬੋਲੀ-ਸੰਤੁਲਿਤ ਹੋਵੇ ਫੈਸਲਾ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੀ ਜਗ੍ਹਾ ਨਵੀਂ ਨਿਯੁਕਤੀ ਬਾਰੇ ਚਰਚਾਵਾਂ ਚੱਲ ਰਹੀਆਂ ਹਨ ਅਤੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿਵਾਸ ਸਥਾਨ 'ਤੇ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ ਵਿੱਚ ਮੌਜੂਦ ਸਨ। ਹਾਲਾਂਕਿ, ਕਾਂਗਰਸ ਨੇ ਚੋਣ ਕਮੇਟੀ ਵਿੱਚ ਅਹੁਦੇਦਾਰਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ ਅਤੇ ਪਾਰਟੀ ਨੇ ਇਸ ਮਾਮਲੇ ਦੀ ਸੁਣਵਾਈ ਤੱਕ ਮੀਟਿੰਗ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ…
Read More
Deportation ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Deportation ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 14 ਫਰਵਰੀ ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ। ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਵਾਲੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਚ ਉਤਾਰਨ ਤੋਂ ਖਫ਼ਾ ਹਨ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਅਮਰੀਕੀ ਜਹਾਜ਼ ਦੀ ਦੂਜੀ ਵਾਰ ਅੰਮ੍ਰਿਤਸਰ ’ਚ ਲੈਂਡਿੰਗ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਇੱਕ ਸਾਜ਼ਿਸ਼ ਦਾ ਹਿੱਸਾ ਸਮਝ ਰਹੇ ਹਨ। ਮਾਨ ਦਾ ਮੰਨਣਾ ਹੈ ਕਿ ਪੰਜਾਬ ਨੂੰ ਬਦਨਾਮ ਕਰਨ ਲਈ ਅਜਿਹੇ ਹੱਥਕੰਡੇ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਨਰਿੰਦਰ ਮੋਦੀ…
Read More