13
Jul
ਨਵੀਂ ਦਿੱਲੀ, 13 ਜੁਲਾਈ: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਉਹਨਾਂ ਦੇ ਅੰਤਿਮ ਸਸਕਾਰ ਦੀ ਵਿਲੱਖਣਾ ਦੀ ਮਨੁੱਖੀ ਇਤਿਹਾਸ ਵਿਚ ਕੋਈ ਬਰਾਬਰੀ ਨਹੀਂ ਮਿਲਦੀ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸੰਦੇਸ਼ ਯਾਤਰਾ ਨੂੰ ਰਵਾਨਾ ਕਰਨ ਵਾਸਤੇ ਯੂ ਪੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਿਸੇ ਵੀ ਧਰਮ ਦੀ ਰਾਖੀ ਵਾਸਤੇ ਆਪਣੇ ਆਪ ਦੀ ਸ਼ਹਾਦਤ ਦੇਣਾ ਤੇ ਸ਼ਹਾਦਤ ਤੋਂ ਬਾਅਦ ਸਿਰ ਅਤੇ…
