15
Sep
ਗੁਰਪ੍ਰੀਤ ਸਿੰਘ :- ਕੇਂਦਰ ਸਰਕਾਰ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ ਪ੍ਰਤੀ ਆਪਣਾ ਰੁਖ਼ ਹੋਰ ਸਖ਼ਤ ਕਰ ਰਹੀ ਹੈ। ਸਰਕਾਰੀ ਸੂਤਰਾਂ ਮੁਤਾਬਕ Meta ਨੇ ਬੱਚਿਆਂ ਨਾਲ ਜੁੜੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੀ ਜਾਣਕਾਰੀ ਸਬੰਧਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦੇਣ ਲਈ ਸਹਿਮਤੀ ਜਤਾਈ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਵਿੱਚ ਕੰਮ ਕਰਨ ਵਾਲੇ ਹਰ ਸੋਸ਼ਲ ਮੀਡੀਆ ਪਲੇਟਫਾਰਮ ਲਈ ਬੱਚਿਆਂ ਦੀ ਆਨਲਾਈਨ ਸੁਰੱਖਿਆ ਇੱਕ ਬੁਨਿਆਦੀ ਜ਼ਿੰਮੇਵਾਰੀ ਹੈ, ਜਿਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਜਿਹੜੇ ਪਲੇਟਫਾਰਮ ਬੱਚਿਆਂ ਨੂੰ ਆਨਲਾਈਨ ਨੁਕਸਾਨ ਤੋਂ ਬਚਾਉਣ ਲਈ ਲੋੜੀਂਦੇ ਸਰਗਰਮ…
