06
Mar
ਮੋਗਾ : ਥਾਣਾ ਧਰਮਕੋਟ ਅਧੀਨ ਪੈਂਦੇ ਇਕ ਪਿੰਡ ਵਿਚ ਸਥਿਤ ਭੱਠੇ ’ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਨੰਨ੍ਹੀ ਬੱਚੀ ਨਾਲ ਇਕ ਡਰਾਈਵਰ ਵਲੋਂ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਕਥਿਤ ਮੁਲਜ਼ਮ ਡਰਾਈਵਰ ਛੋਟੂ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਲਛਮਣ ਸਿੰਘ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਇਕ ਭੱਠੇ ’ਤੇ ਕੰਮ ਕਰਦੇ ਡਰਾਈਵਰ ਛੋਟੂ ਵਲੋਂ ਇਕ ਛੋਟੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ’ਤੇ ਅਸੀਂ ਤੁਰੰਤ…
