05
Mar
ਚੰਡੀਗੜ, 5 ਮਾਰਚ, 2025 : ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਸ੍ਰੀ ਰਾਜੇਸ਼ ਨਾਗਰ ਨੇ ਅੱਜ ਰਾਸ਼ਨ ਵੰਡ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਨ ਅਤੇ ਸਰ੍ਹੋਂ ਦੇ ਤੇਲ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਉਣ, ਰਾਸ਼ਨ ਡਿਪੂਆਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਨਵੀਆਂ ਪੀਓਐਸ ਮਸ਼ੀਨਾਂ ਦੀ ਤਾਇਨਾਤੀ ਵਰਗੇ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਿਹਾ ਕਿ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਤੇਜ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਡਿਪੂਆਂ 'ਤੇ ਨਵੀਆਂ ਪੀਓਐਸ ਮਸ਼ੀਨਾਂ…
