misinformation

AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਿਖੇ ਗਏ ਪੱਤਰ ਵਿੱਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੇਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕਰਿਪਟ, ਰਨਵੇਅ ਐਮਐਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ। ਇਸ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ…
Read More