22
Jun
ਈਰਾਨ-ਇਜ਼ਰਾਈਲ ਜੰਗ ਵਿਚਾਲੇ ਅਮਰੀਕਾ ਦੀ ਐਂਟਰੀ ਤੋਂ ਬਾਅਦ ਜੰਗ ਹੋਰ ਤੇਜ਼ ਹੋ ਗਈ ਹੈ। ਹੁਣ ਜਦੋਂ ਅਮਰੀਕਾ ਨੇ ਈਰਾਨ ਦੇ ਪਰਮਾਣੂ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ, ਉੱਥੇ ਹੀ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਈਰਾਨ ਨੇ ਅਮਰੀਕੀ ਹਮਲਿਆਂ ਮਗਰੋਂ ਇਜ਼ਰਾਈਲ 'ਤੇ ਬੈਲੇਸਟਿਕ ਮਿਜ਼ਾਈਲਾਂ ਨਾਲ ਹਮਲਾ ਕਰ ਕੇ ਇਜ਼ਰਾਈਲ ਨੂੰ ਧਮਾਕਿਆਂ ਦੀ ਆਵਾਜ਼ ਨਾਲ ਗੂੰਜਣ ਲਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨੀ ਮਿਜ਼ਾਈਲਾਂ ਦਾ ਨਿਸ਼ਾਨਾ ਇਜ਼ਰਾਈਲ ਦੇ ਪ੍ਰਮੁੱਖ ਸ਼ਹਿਰ ਤੇਲ ਅਵੀਵ, ਹਾਫ਼ੀਆ ਤੇ ਜੇਰੂਸਲੇਮ ਨੂੰ ਬਣਾਇਆ ਗਿਆ ਹੈ, ਜਿਸ ਕਾਰਨ ਇਨ੍ਹਾਂ ਸ਼ਹਿਰਾਂ 'ਚ ਭਿਆਨਕ ਧਮਾਕਿਆਂ ਦੀ ਆਵਾਜ਼ ਸੁਣੀ…
