10
Feb
ਜਲੰਧਰ - ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਹਲਕਾ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਵਿਵਾਦਤ ਬਿਆਨ ਦਿੱਤਾ। ਇੰਦਰਜੀਤ ਕੌਰ ਵੱਲੋਂ ਦਿੱਤੇ ਗਏ ਬਿਆਨ ਮਗਰੋਂ ਸਿਆਸਤ ਗਰਮਾ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਸੀ ਕਿ ਹੁਣ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਕੇ ਉੱਭਰੀ ਹੈ। "ਹੁਣ ਅਸੀਂ 92 ਜਾਂ 95 ਸੀਟਾਂ 'ਤੇ ਨਹੀਂ ਰੁਕਾਂਗੇ, ਸਗੋਂ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ਜਿੱਤ ਕੇ ਵਿਖਾਵਾਂਗੇ। ਅਸੀਂ ਵਿਰੋਧੀਆਂ ਦੀ ਧੌਣ 'ਤੇ ਗੋਡਾ ਰੱਖ ਕੇ ਇਹ ਜਿੱਤ ਹਾਸਲ ਕਰਾਂਗੇ। ਵਿਧਾਇਕਾ ਦੇ ਇਸ ਬਿਆਨ…
