14
Apr
ਲਾਲੜੂ, 14 ਅਪ੍ਰੈਲ (ਗੁਰਪ੍ਰੀਤ ਸਿੰਘ): ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਨਮ ਜੰਤੀ ਮੌਕੇ ਲਾਲੜੂ ਅਤੇ ਹੰਡੇਸਰਾ ਪਿੰਡ, ਰਜਾਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਹ ਸਮਾਗਮ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅਤੇ ਪਿੰਡ ਖੇਤਰਾਂ ਵਿੱਚ ਆਯੋਜਿਤ ਕੀਤੇ ਗਏ। ਵਿਧਾਇਕ ਨੇ ਕਿਹਾ ਕਿ ਬਾਬਾ ਸਾਹਿਬ ਨੇ ਜਿੱਥੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਲਈ ਕੰਮ ਕੀਤਾ, ਉੱਥੇ ਹੀ ਸੰਵਿਧਾਨ ਦੀ ਰਚਨਾ ਕਰਦਿਆਂ ਸਭ ਨੂੰ ਬਰਾਬਰ ਦੇ ਹੱਕ ਵੀ ਦਿਵਾਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਭਾਰਤ ਦੇ ਗ਼ਰੀਬ ਨਾਗਰਿਕਾਂ ਨੂੰ ਵੋਟਾਂ ਦਾ ਬਰਾਬਰ ਦਾ ਹੱਕ ਲੈ ਕੇ ਦਿੱਤਾ ਅਤੇ ਮਜ਼ਦੂਰਾਂ ਕਿਸਾਨਾਂ ਨੂੰ…