12
Mar
ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ): ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਉੱਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਇਲਾਕੇ ਦੀਆਂ ਰਾਜਨੀਤਿਕ ਪਾਰਟੀਆਂ ਖੁੱਲ੍ਹ ਕੇ ਸਾਹਮਣੇ ਆ ਗਈਆਂ ਹਨ। ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਕਾਂਗਰਸ ਪਾਰਟੀ ਦੇ ਸੁਰਿੰਦਰ ਪਾਲ ਸਿੰਘ ਸਿਬੀਆਂ ਅਤੇ ਅਕਾਲੀ ਦਲ ਤੇ ਹਰਦੀਪ ਸਿੰਘ ਤੂਰ ਸਮੇ਼ਤ ਹੋਰ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਗਠਿਤ ਕੀਤੀ ਸਪੈਸ਼ਲ ਇਨਵੈਸਟੀਕੇਟਿਵ ਟੀਮ (ਸਿੱਟ) ਇੱਕ ਮਹਿਜ਼ ਡਰਾਮਾ ਹੈ, ਕਿਉਂਕਿ ਇਸ ਦੀ ਕੋਈ ਨਿਗਰਾਨੀ ਨਹੀਂ ਹੋ ਸਕੀ। ਉਕਤ…