26
Jul
ਮੋਗਾ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਬੁੱਤਰ ਕਸਬੇ ਵਿੱਚ ਆਪਣੇ ਨਿਵਾਸ ਅਸਥਾਨ 'ਤੇ ਆਪਣੀ ਲਾਇਸੰਸੀ ਰਿਵਾਲਵਰ ਤੋਂ ਅਚਾਨਕ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਅਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੂਪਿੰਦਰ ਸਿੰਘ ਲਾਡੀ ਦਾ ਪੁੱਤਰ ਸੀ। ਉਨ੍ਹਾਂ ਦੀ ਅਚਾਨਕ ਹੋਈ ਮੌਤ ਨਾਲ ਸਿਆਸੀ ਹਲਕਿਆਂ, ਵਕੀਲ ਭਾਈਚਾਰੇ ਅਤੇ ਸਥਾਨਕ ਲੋਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਘਟਨਾ ਦੇਰ ਰਾਤ ਵਾਪਰੀ ਜਦੋਂ ਲਾਇਸੰਸੀ ਹਥਿਆਰ ਤੋਂ ਅਚਾਨਕ ਗੋਲੀ ਚੱਲ ਗਈ।…
