Money laundering

ਮਨੀ ਲਾਂਡਰਿੰਗ: ਈਡੀ ਵੱਲੋਂ ਪੰਜਾਬ ਸਣੇ ਛੇ ਸੂਬਿਆਂ ’ਚ ਛਾਪੇ

ਮਨੀ ਲਾਂਡਰਿੰਗ: ਈਡੀ ਵੱਲੋਂ ਪੰਜਾਬ ਸਣੇ ਛੇ ਸੂਬਿਆਂ ’ਚ ਛਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਛੇ ਸੂਬਿਆਂ ਵਿੱਚ ਇੱਕੋ ਵੇਲੇ ਛਾਪੇ ਮਾਰੇ। ਇਹ ਕਾਰਵਾਈ ਨਸ਼ਾ ਤਸਕਰੀ ਸਿੰਡੀਕੇਟ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਸੀ, ਜਿਸ ਦਾ ਪਤਾ ਪਹਿਲੀ ਵਾਰ ਪੰਜਾਬ ਪੁਲੀਸ ਨੇ ਲਾਇਆ ਸੀ। ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਤਹਿਤ ਦਰਜ ਕੀਤੇ ਗਏ ਕੇਸ ਤਹਿਤ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ ਗਏ। ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ 2024 ਵਿੱਚ ਦੋ ਨਸ਼ਾ ਤਸਕਰਾਂ ਅਤੇ ਕਥਿਤ ਵਿਚੋਲੇ ਐਲੈਕਸ ਪਾਲੀਵਾਲ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ…
Read More