02
Sep
ਗੁਰਪ੍ਰੀਤ ਸਿੰਘ :- ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਕਮਿਸ਼ਨਰ ਦੇ ਹੁਕਮਾਂ ’ਤੇ ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਤੜਕਸਾਰ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ ਪੁਲਿਸ ਵੱਲੋਂ ਵਾਲਮੀਕਿ ਮੁਹੱਲਾ, ਅਨਗੜ੍ਹ ਅਤੇ ਸ਼ੇਖਾਂ ਬਾਜ਼ਾਰ ਸਮੇਤ ਉਨ੍ਹਾਂ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਨਸ਼ਾ ਵੇਚਣ ਅਤੇ ਨਸ਼ਾ ਤਸਕਰੀ ਸਬੰਧੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ। ਤੜਕਸਾਰ ਹੀ ਪੁਲਿਸ ਨੇ ਪਹਿਲਾਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਉਸ ਨੂੰ ਸੀਲ ਕੀਤਾ ਅਤੇ ਇਸ ਤੋਂ ਬਾਅਦ ਘਰਾਂ ਅਤੇ ਸ਼ੱਕੀ ਥਾਵਾਂ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਨੇ…
