11
Mar
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ ਪੰਜਾਬ ਵਿਚ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਬਾਰੇ ਪਾਰਲੀਮੈਂਟ ਵਿਚ ਚਰਚਾ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਮੁਲਤਵੀ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਬਾਰੇ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਕੇਂਦਰ ਤੋਂ ਇਸ ਦਿਸ਼ਾ ਵਿਚ ਕੀਤੇ ਗਏ ਕੰਮਾਂ ਬਾਰੇ ਸਵਾਲ ਪੁੱਛਣ ਦੀ ਇਜਾਜ਼ਤ ਮੰਗੀ ਹੈ। ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਸਪੀਕਰ ਨੂੰ ਭੇਜੇ ਮੁਲਤਵੀ ਨੋਟਿਸ ਵਿਚ ਲਿਖਿਆ, "ਮੈਂ ਸਾਡੇ ਦੇਸ਼ ਵਿਚ, ਖਾਸ ਕਰਕੇ ਪੰਜਾਬ…
