08
Jul
ਨੈਸ਼ਨਲ ਟਾਈਮਜ਼ ਬਿਊਰੋ :- 26/11 ਅੱਤਵਾਦੀ ਹਮਲੇ ਦੌਰਾਨ ਅੱਤਵਾਦੀ ਤਹੱਵੁਰ ਰਾਣਾ ਮੁੰਬਈ ਵਿਚ ਹੀ ਸੀ। ਇਹ ਗੱਲ ਉਸ ਨੇ ਐੱਨ. ਆਈ. ਏ. ਦੀ ਪੁੱਛਗਿੱਛ ਦੌਰਾਨ ਕਬੂਲ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਰਾਣਾ ਨੇ ਇਹ ਵੀ ਮੰਨਿਆ ਹੈ ਕਿ ਉਹ ਪਾਕਿਸਤਾਨੀ ਫੌਜ ਦਾ ਏਜੰਟ ਹੈ। ਉਸ ਨੇ ਦੱਸਿਆ ਕਿ ਉਸਨੇ ਡੇਵਿਡ ਕੋਲਮੈਨ ਹੈਡਲੀ ਨਾਲ ਪਾਕਿਸਤਾਨ ਵਿਚ ਲਸ਼ਕਰ-ਏ-ਤੋਇਬਾ ਦੇ ਕਈ ਸਿਖਲਾਈ ਸੈਸ਼ਨਾਂ ਵਿਚ ਹਿੱਸਾ ਲਿਆ ਸੀ। ਰਾਣਾ ਨੇ ਇਹ ਵੀ ਕਿਹਾ ਕਿ ਲਸ਼ਕਰ ਅਸਲ ਵਿਚ ਇਕ ਜਾਸੂਸੀ ਨੈੱਟਵਰਕ ਵਾਂਗ ਕੰਮ ਕਰਦਾ ਹੈ। ਪੁੱਛਗਿੱਛ ਵਿਚ ਸ਼ਾਮਲ ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਹੁਣ ਰਾਣਾ ਨੂੰ ਗ੍ਰਿਫ਼ਤਾਰ ਕਰ ਕੇ ਰਿਮਾਂਡ ’ਤੇ ਲੈਣ ਦੀ ਤਿਆਰੀ ਕਰ ਰਹੀ…
