14
May
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ Amritsar ਦੇ ਮਿਊਂਸੀਪਲ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ IAS ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ…
