29
May
ਚੰਡੀਗੜ੍ਹ, 29 ਮਈ (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ 'ਸਫ਼ਾਇਆ' ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ…
