21
Sep
ਗੁਰਪ੍ਰੀਤ ਸਿੰਘ :- ਬਟਾਲਾ ਦੇ ਪਿੰਡ ਮੱਲਿਆਂਵਾਲ ਵਿੱਚ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਿਰ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ 5 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਨਾਲ ਘਰ ਵਿਚ ਚੀਕ-ਚਿਹਾੜਾ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ…
