Nagar kirtan

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਨਿਰਮਲ ਸਿੰਘ ਸਮੇਤ…
Read More
ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਲਾਲੜੂ, 9 ਫਰਵਰੀ (ਗੁਰਪ੍ਰੀਤ ਸਿੰਘ) : ਲਾਲੜੂ ਖੇਤਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ। ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ, ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਗਰ…
Read More
ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਭਰ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਮਿਤੀ 11 ਫਰਵਰੀ 2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ…
Read More