04
Feb
ਨੈਸ਼ਨਲ ਟਾਈਮਜ਼ ਬਿਊਰੋ :- ਨਕੋਦਰ ਪੁਲਸ ਨੇ ਵਿਦੇਸ਼ੀ ਗਿਰੋਹ ਦੇ ਮੈਂਬਰਾਂ ਦੀਆਂ ਧਮਕੀਆਂ ਨਾਲ ਜੁੜੇ ਫਿਰੌਤੀ, ਜ਼ਬਰੀ ਵਸੂਲੀ ਅਤੇ ਗੋਲੀਬਾਰੀ ਦੇ ਮਾਮਲੇ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਪੁਲਸ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਡੀ. ਐੱਸ. ਪੀ. ਨਕੋਦਰ ਓਂਕਾਰ ਸਿੰਘ ਬਰਾੜ, ਡੀ. ਐੱਸ. ਪੀ. ਇੰਦਰਜੀਤ ਸਿੰਘ, ਸੀ. ਆਈ. ਏ. ਪੁਸ਼ਪ ਬਾਲੀ, ਸਿਟੀ ਥਾਣਾ ਮੁਖੀ ਹਰਮਿੰਦਰ ਸਿੰਘ, ਸਦਰ ਥਾਣਾ ਮੁਖੀ ਦਿਲਬਾਗ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨੀਸ਼ ਬਖਸ਼ੀ ਉਰਫ਼ ਮੰਨੂ ਪਿਛਲੇ 16-17 ਸਾਲਾਂ ਤੋਂ ਨਕੋਦਰ 'ਚ…
