25
Feb
ਨਵੀਂ ਦਿੱਲੀ - ਕੇਂਦਰੀ ਮੰਤਰੀ ਮੰਡਲ ਨੇ ਕੇਰਲ ਦਾ ਨਾਂ ਬਦਲ ਕੇ ‘ਕੇਰਲਮ’ ਕਰਨ ਦੇ ਸੂਬਾ ਸਰਕਾਰ ਦੇ ਮਤੇ ਨੂੰ ਮੰਗਲਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਘਟਨਾਚੱਕਰ ਤੋਂ ਜਾਣੂ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਕਦਮ ਅਪ੍ਰੈਲ-ਮਈ ਵਿਚ ਹੋਣ ਵਾਲੀਆਂ ਕੇਰਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਠਾਇਆ ਗਿਆ ਹੈ। ਕੇਰਲ ਵਿਧਾਨ ਸਭਾ ਨੇ 24 ਜੂਨ, 2024 ਨੂੰ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਸੀ, ਜਿਸ ਵਿਚ ਕੇਂਦਰ ਨੂੰ ਸੂਬੇ ਦਾ ਨਾਂ ਅਧਿਕਾਰਤ ਤੌਰ ’ਤੇ ਬਦਲ ਕੇ ‘ਕੇਰਲਮ’ ਕਰਨ ਦੀ ਅਪੀਲ ਕੀਤੀ ਗਈ ਸੀ। ਸੂਤਰਾਂ ਅਨੁਸਾਰ, ਵਿਧਾਨ ਸਭਾ ਦੇ ਮਤੇ ਤੋਂ ਬਾਅਦ, ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਹੋਈ ਮੀਟਿੰਗ ਵਿਚ ਸੂਬੇ…
